ਅਦਾਲਤ ''ਚ ਪੇਸ਼ ਨਾ ਹੋਣ ''ਤੇ ਵਿਅਕਤੀ ਭਗੌੜਾ ਕਰਾਰ, ਪੁਲਸ ਨੇ ਦਰਜ ਕੀਤਾ ਮਾਮਲਾ

06/22/2023 5:25:27 PM

ਗੁਰੂਹਰਸਹਾਏ (ਸੁਨੀਲ ਵਿੱਕੀ) : ਗੁਰੂਹਰਸਹਾਏ ਦੀ ਪੁਲਸ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਅਦਾਲਤ ਦੇ ਹੁਕਮਾਂ 'ਤੇ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਨੀਰਜ ਕੁਮਾਰ ਸਿਵਲ ਜੱਜ ਜੂਨੀਅਰ ਡਵੀਜ਼ਨ ਗੁਰੂਹਰਸਹਾਏ ਵੱਲੋਂ ਅਮਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਸ਼ਿਕਾਰਗਾਹ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲਸ ਵੱਲੋਂ ਅਦਾਲਤ ਦੇ ਹੁਕਮਾਂ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ।
 

Babita

This news is Content Editor Babita