ਭਾਰੀ ਮੀਂਹ ਕਾਰਨ ਜਲਥਲ ਹੋਈ ਗੁਰੂ ਨਗਰੀ, ਮੌਸਮ ਹੋਇਆ ਸੁਹਾਵਨਾ
Tuesday, Sep 10, 2024 - 06:30 PM (IST)
ਅੰਮ੍ਰਿਤਸਰ : ਅੱਜ ਸਵੇਰੇ ਤੜਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਮੀਂਹ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਮੌਸਮ ਸੁਹਾਵਨਾ ਹੋ ਗਿਆ।
ਇਹ ਵੀ ਪੜ੍ਹੋ-ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਬਟਾਲਾ 'ਚ ਕੱਢਿਆ ਬਾਰਾਤ ਰੂਪੀ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ
ਸਵੇਰੇ ਪਹਿਲਾਂ ਮੌਸਮ ਸਾਫ਼ ਸੀ ਪਰ ਕਾਲੇ ਸੰਘਣੇ ਬੱਦਲ ਆਏ ਤਾਂ ਮੀਂਹ ਸ਼ੁਰੂ ਹੋ ਗਿਆ। ਲਗਭਗ ਡੇਢ-ਦੋ ਘੰਟੇ ਲਗਾਤਾਰ ਮੋਹਲੇਧਾਰ ਮੀਂਹ ਪਿਆ ਜਿਸ ਨਾਲ ਸ਼ਹਿਰ ’ਚ ਜਲਥਲ ਹੋ ਗਿਆ। ਦੱਸ ਦੇਈਏ ਪੰਜਾਬ 'ਚ ਅੰਮ੍ਰਿਤਸਰ, ਚੰਡੀਗੜ੍ਹ ਤੇ ਮੋਹਾਲੀ ਸਵੇਰੇ ਬਹੁਤ ਭਾਰੀ ਮੀਂਹ ਪਿਆ । ਗੁਰੂ ਨਗਰੀ ਅੰਮ੍ਰਿਤਸਰ ਪਏ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ।
ਇਹ ਵੀ ਪੜ੍ਹੋ- ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਅੱਜ ਗੁਰਦਾਸਪੁਰ 'ਚ ਰਹੇਗੀ ਛੁੱਟੀ
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਜਲਥਲ ਹੋ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਸੰਗਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ-ਸੈਲਾਨੀਆਂ ਨੂੰ ਇਸ ਮਾਰਗ 'ਤੇ ਚੱਲਣ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਸੰਗਤਾਂ (ਤਸਵੀਰਾਂ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8