ਗੁਰੂ ਨਗਰੀ ਦੀ ਬਦਲੇਗੀ ਨੁਹਾਰ, 92 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਤਿਆਰ
Monday, Jan 20, 2025 - 04:51 PM (IST)
ਅੰਮ੍ਰਿਤਸਰ (ਰਮਨ) : ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵੱਲੋਂ ਇੰਟੀਗ੍ਰੇਟਿਡ ਕਮਾਂਡ ਕੰਟਰੋਲ ਸੈਂਟਰ (ਆਈ ਟ੍ਰਿਪਲ ਸੀ) ਪ੍ਰਾਜੈਕਟ ਪੂਰੀ ਤਰ੍ਹਾਂ ਤਿਆਰ ਕੀਤਾ ਗਿਆ ਹੈ। ਨਗਰ ਨਿਗਮ ਦੇ ਰਣਜੀਤ ਐਵੇਨਿਊ ਦਫ਼ਤਰ ਵਿਚ ਬਣਾਏ ਗਏ ਕਮਾਂਡ ਕੰਟਰੋਲ ਸੈਂਟਰ ਵਿਚ ਲਗਾਤਾਰ ਟੈਸਟਿੰਗ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ 92 ਕਰੋੜ ਰੁਪਏ ਦੀ ਲਾਗਤ ਨਾਲ ਆਈ.ਸੀ.ਸੀ.ਸੀ. ਪ੍ਰਾਜੈਕਟ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 409 ਪੁਆਇੰਟਾਂ ’ਤੇ ਅਤਿ-ਆਧੁਨਿਕ ਨਿਗਰਾਨੀ ਪ੍ਰਣਾਲੀ ਵਾਲੇ 1,115 ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਰੇਲ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ, ਇਹ ਟ੍ਰੇਨਾਂ ਹੋਈਆਂ ਬੰਦ
ਕਮਿਸ਼ਨਰ ਨੇ ਦੱਸਿਆ ਕਿ ਜਿਸ ਵਿਚ 50 ਫੇਸ ਡਿਟੈਕਸ਼ਨ ਕੈਮਰੇ, 10 ਐੱਲ. ਈ. ਡੀ. ਸਕਰੀਨ ਅਤੇ 50 ਚੌਕਾਂ ’ਤੇ ਜਨਤਕ ਚਿਤਾਵਨੀ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ 1,115 ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਸ਼ਹਿਰ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਅਧਿਕਾਰੀਆਂ ਵੱਲੋਂ ਨਿਗਮ ਦਫ਼ਤਰ ਵਿਚ ਸਥਾਪਿਤ ਇੰਟੈਗਰੇਟਿਡ ਕਮਾਂਡ ਕੰਟਰੋਲ ਸੈਂਟਰ ਵਿੱਚ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸਦਕੇ ਜਾਈਏ 13 ਸਾਲਾ ਬੱਚੇ ਦੇ, ਅਖਬਾਰ ਵੰਡਣ ਵਾਲੇ ਦਾ ਪੁੱਤ ਬਣਿਆ ਨੈਸ਼ਨਲ ਚੈਂਪੀਅਨ
ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਬਣਾਉਣ ਵਾਲੀ ਕੰਪਨੀ ਦੇ ਅਧਿਕਾਰੀ ਅਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ ਅਧਿਕਾਰੀ ਪੂਰੀ ਸਿਖਲਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਲਈ ਪੁਲਸ ਅਧਿਕਾਰੀਆਂ ਅਤੇ ਟ੍ਰੈਫਿਕ ਕੰਟਰੋਲ ਲਈ ਟ੍ਰੈਫਿਕ ਪੁਲਸ ਅਧਿਕਾਰੀਆਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਟ੍ਰੈਫਿਕ ਪੁਲਸ ਦੇ ਏ.ਡੀ.ਸੀ.ਪੀ ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 26 ਜਨਵਰੀ ਤੋਂ ਈ-ਚਲਾਨ ਸੇਵਾ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਿਗਮ ਵੱਲੋਂ ਜਿਸ ਕੰਪਨੀ ਨੂੰ ਕੈਮਰੇ ਲਾਉਣ ਦਾ ਠੇਕਾ ਦਿੱਤਾ ਗਿਆ ਸੀ, ਉਸ ਨੂੰ ਸਮਾਂ ਸੀਮਾ ਦੇ ਦਿੱਤੀ ਗਈ ਹੈ। ਈ-ਚਲਾਨ ਵਿੱਚ ਹਰ ਤਰ੍ਹਾਂ ਦਾ ਚਲਾਨ ਹੋਵੇਗਾ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8