ਗੁਰੂ ਨਗਰੀ ''ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ ਭਰਾ ਨੂੰ ਭੈਣ ਸਾਹਮਣੇ ਮਾਰੀਆਂ ਗੋਲ਼ੀਆਂ

Wednesday, Mar 18, 2026 - 04:30 PM (IST)

ਗੁਰੂ ਨਗਰੀ ''ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ ਭਰਾ ਨੂੰ ਭੈਣ ਸਾਹਮਣੇ ਮਾਰੀਆਂ ਗੋਲ਼ੀਆਂ

ਅੰਮ੍ਰਿਤਸਰ : ਛੇਹਰਟਾ ਥਾਣਾ ਇਲਾਕੇ ਵਿਚ ਦੇਰ ਰਾਤ ਗੋਲੀਬਾਰੀ ਦੀ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਸਾਗਰ ਉਰਫ਼ ਲਵ ਜੋ ਛੇਹਰਟਾ ਦਾ ਰਹਿਣ ਵਾਲਾ ਹੈ ਅਤੇ ਇਕ ਜਾਣੇ-ਪਛਾਣੇ ਪਰਿਵਾਰ ਨਾਲ ਸੰਬੰਧਤ ਹੈ ‘ਤੇ ਅਣਪਛਾਤੇ ਹਮਲਾਵਰ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਲੱਗਣ ਕਾਰਣ ਜ਼ਖਮੀ ਹੋਏ ਨੌਜਵਾਨ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਮੁਤਾਬਕ ਉਸਦੀ ਹਾਲਤ ਇਸ ਵੇਲੇ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ ਸਰਕਾਰ ਦੀਆਂ ਬੱਸਾਂ

ਮੌਕੇ ‘ਤੇ ਪਹੁੰਚੇ ਏਸੀਪੀ ਸ਼ਿਵ ਦਰਸ਼ਨ ਨੇ ਦੱਸਿਆ ਕਿ ਹਮਲਾ ਉਸ ਵੇਲੇ ਹੋਇਆ ਜਦੋਂ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਅਤੇ ਉਸਦੀ ਭੈਣ ਨਾਲ ਸੀ। ਇਸ ਦੌਰਾਨ ਇਕ ਨਕਾਬਪੋਸ਼ ਨੌਜਵਾਨ ਐਕਟਿਵਾ ‘ਤੇ ਆਇਆ ਅਤੇ ਅਚਾਨਕ ਗੋਲੀ ਚਲਾ ਕੇ ਫਰਾਰ ਹੋ ਗਿਆ। ਗੋਲੀ ਨੌਜਵਾਨ ਦੇ ਪੇਟ ਵਿਚ ਲੱਗੀ। ਪੁਲਸ ਮੁਤਾਬਕ ਫਿਲਹਾਲ ਕੋਈ ਪੁਰਾਣੀ ਰੰਜਿਸ਼ ਜਾਂ ਧਮਕੀ ਦੀ ਗੱਲ ਸਾਹਮਣੇ ਨਹੀਂ ਆਈ ਪਰ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ ਅਤੇ ਕੁਝ ਮਹੱਤਵਪੂਰਨ ਸੁਰਾਗ ਹੱਥ ਲੱਗੇ ਹਨ। ਏਸੀਪੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਕਿਸੇ ਗੈਂਗਸਟਰ ਲਿੰਕ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਪੁਲਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ

ਦੂਜੇ ਪਾਸੇ, ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁੰਡਾਗਰਦੀ ਵੱਧ ਰਹੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵੇਰਕਾ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਸਰਕਾਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ ਅਤੇ ਮੁੱਖ ਮੰਤਰੀ ਨੂੰ ਇਸਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਕ-ਦੋ ਦਿਨਾਂ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਕਾਂਗਰਸ ਵੱਲੋਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਵੀ ਸ਼ਾਮਲ ਹੋਵੇਗਾ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News