ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ''ਚ ਪਹਿਲੇ ਸੱਤ ਸਥਾਨਾਂ ''ਤੇ ਕਬਜਾ

06/16/2018 5:48:28 PM

ਚੀਮਾ ਮੰਡੀ (ਗੋਇਲ) — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐੱਮ. ਲਿਬ . ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਲਾਇਬਰੇਰੀ ਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਯੂਨੀਵਰਸਿਟੀ 'ਚ ਪਹਿਲੇ ਸੱਤ ਸਥਾਨਾਂ ਤੇ ਕਬਜਾ ਕੀਤਾ ਹੈ । ਐੱਮ.ਲਿਬ. ਸਾਇੰਸ ਦੇ ਚਾਰ ਵਿਦਿਆਰਥੀਆਂ ਦਮਨਜੀਤ ਕੌਰ, ਸਰਬਜੀਤ ਕੌਰ ,ਨਿਸ਼ਾ ਰਾਣੀ ਤੇ ਜਯੋਤੀ ਸਿੰਗਲਾ ਨੇ 82. 20 ਫੀਸਦੀ ਨੇਹਾ ਦੇਵੀ, ਪੂਜਾ ਰਾਣੀ ਤੇ ਰਿੰਕੂ ਰਾਣੀ ਨੇ 80 ਫੀਸਦੀ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਮੈਰਿਟ ਲਿਸਟ 'ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ । ਉਨ੍ਹਾਂ ਦੱਸਿਆ ਕਿ ਐੱਮ . ਲਿਬ ਦਾ ਨਤੀਜਾ 100 ਫੀਸਦੀ ਰਿਹਾ ਹੈ, ਜਿਸ 'ਚ ਜ਼ਿਆਦਾਤਰ ਵਿਦਿਆਰਥੀ 75 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ । ਕਾਲਜ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਵਧੀਆ ਪੁਜੀਸ਼ਨਾ ਲੈਣ ਵਾਲੇ ਵਿਦਿਆਰਥੀਆਂ ਤੇ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੰਦੀਆਂ ਕਿਹਾ ਕਿ ਆਉਣ ਵਾਲੇ ਸਮੇ 'ਚ ਇਨ੍ਹਾਂ ਵਿਦਿਆਰਥੀਆਂ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ । ਇਸ ਮੌਕੇ ਸਹਾਇਕ ਪ੍ਰੋਫੈਸਰ ਇੰਦਰਜੀਤ ਸਿੰਘ ਰਾਜਵਿੰਦਰ ਕੌਰ ਤੇ ਹਰਮਨਦੀਪ ਸਿੰਘ ਵੀ ਹਾਜਰ ਸਨ । ਇਕ ਵੱਖਰੇ ਬਿਆਨ ਰਾਹੀ ਐੱਸ.ਜੀ.ਪੀ.ਸੀ. ਅਧੀਨ ਚਲਦੇ ਇਸ ਕਾਲਜ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।