ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖਾਂ ਲਈ ਜਾਰੀ ਹੋਣਗੇ ਵੀਜ਼ੇ : ਪਾਕਿ

Wednesday, Apr 17, 2019 - 01:19 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖਾਂ ਲਈ ਜਾਰੀ ਹੋਣਗੇ ਵੀਜ਼ੇ : ਪਾਕਿ

ਮੰਡੀ ਗੋਬਿੰਦਗੜ੍ਹ (ਮੱਗੋ) - ਵਿਸਾਖੀ ਦੇ ਦਿਹਾੜੇ ਮੌਕੇ ਵਿਸ਼ਵ ਭਰ 'ਚੋਂ ਕਈ ਸਿੱਖ ਸ੍ਰੀ ਪੰਜਾ ਸਾਹਿਬ ਪਹੁੰਚੇ ਹੋਏ ਸਨ। ਇਨ੍ਹਾਂ ਸਿੱਖਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਆਯੋਜਿਤ ਹੋਣ ਵਾਲੇ ਸਮਾਗਮਾਂ 'ਚ ਭਾਗ ਲੈਣ ਵਾਲੇ ਭਾਰਤੀ ਸਿੱਖਾਂ ਲਈ ਪੀ. ਏ. ਸੀ. (ਪੰਜਾਬ) ਦੇ ਚੇਅਰਮੈਨ ਯਾਵਾਰ ਬੁਖਾਰੀ ਵਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਵਕਫ ਬੋਰਡ ਦੇ ਪ੍ਰਧਾਨ ਤਾਹਿਰ ਅਹਿਸਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ ਆਉਣ ਵਾਲੇ ਭਾਰਤੀ ਜਥਿਆਂ ਦਾ ਪਾਕਿਸਤਾਨ ਸਰਕਾਰ ਵਲੋਂ ਸਵਾਗਤ ਕੀਤਾ ਜਾਵੇਗਾ, ਜਿਸ ਦੇ ਲਈ ਭਾਰਤੀ ਸਿੱਖਾਂ ਲਈ ਵਧ ਤੋਂ ਵਧ ਵੀਜ਼ੇ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਯੂਨੀਵਰਸਿਟੀ ਦਾ ਉਦਘਾਟਨ ਕਰਨ ਦਾ ਵੀ ਐਲਾਨ ਕੀਤਾ।


author

rajwinder kaur

Content Editor

Related News