ਗੁਰਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ: 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ
Friday, Nov 05, 2021 - 04:19 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ 72 ਘੰਟੇ ਪਹਿਲਾਂ ਕੋਰੋਨਾ ਟੈਸਟ ਦੀ ਰਿਪੋਰਟ ਕਰਵਾਉਣੀ ਜ਼ਰੂਰੀ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ ਉਨ੍ਹਾਂ ਲਈ ਕੋਰੋਨਾ ਟੀਕੇ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਜ਼ਰੂਰੀ ਹਨ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਾਕਿਸਤਾਨ ਹਾਈ ਕਮਿਸ਼ਨ ਨਵੀਂ ਦਿੱਲੀ ਵੱਲੋਂ ਟੈਲੀਫੋਨ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਗਿਆ ਹੈ। ਇਸੇ ਦੇ ਨਾਲ ਹੀ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਦੂਤਾਵਾਸ ਵੱਲੋਂ ਪੁੱਜੀ ਇਤਲਾਹ ਅਨੁਸਾਰ ਸ਼ਰਧਾਲੂਆਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਦੀ ਰਿਪੋਰਟ ਵੀ ਲਾਜ਼ਮੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਇਸ ਵੱਲ ਧਿਆਨ ਦੇਣ, ਤਾਂ ਜੋ ਉਨ੍ਹਾਂ ਨੂੰ ਪਾਕਿਸਤਾਨ ਜਾਣ ਸਮੇਂ ਪ੍ਰੇਸ਼ਾਨੀ ਨਾ ਆਵੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਲਈ ਕੈਂਪ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਦੀਆਂ ਤਾਰੀਕਾਂ ਬਾਰੇ ਸ਼ਰਧਾਲੂਆਂ ਨੂੰ ਜਾਣਕਾਰੀ ਜਲਦ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)