ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਤੇ ਮਾਰਗ ਦਰਸ਼ਨ ਸਦਕਾ ਯਕੀਨੀ ਬਣੀ ਕਿਸਾਨਾਂ ਦੀ ਜਿੱਤ : ਪ੍ਰਤਾਪ ਬਾਜਵਾ

11/19/2021 6:31:09 PM

ਗੁਰਦਾਸਪੁਰ (ਜੀਤ ਮਠਾਰੂ) - ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ’ਚ ਹੋਏ ਸਖ਼ਤ ਵਿਰੋਧ ਦੇ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਦੇ ਸਬੰਧ ਵਿਚ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਪਾਸੇ ਉਨ੍ਹਾਂ ਨੂੰ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਹੈ, ਦੂਜੇ ਪਾਸੇ ਇਸ ਗੱਲ ਦਾ ਗਹਿਰਾ ਦੁੱਖ ਵੀ ਹੈ ਕਿ 14 ਮਹੀਨਿਆਂ ਦੇ ਸੰਘਰਸ਼ ਦੌਰਾਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ 750 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਗਏ। ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ

ਬਾਜਵਾ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਸਰਦੀ, ਗਰਮੀ, ਬਾਰਿਸ਼ ਅਤੇ ਕੋਵਿਡ ਦੀ ਪਰਵਾਹ ਕੀਤੇ ਬਗੈਰ ਆਪਣਾ ਸੰਘਰਸ਼ ਜਾਰੀ ਰੱਖਿਆ ਹੈ, ਕਿਉਂਕਿ ਕਿਸਾਨਾਂ ਨੂੰ ਪਤਾ ਸੀ ਕਿ ਇਹ ਕਾਲੇ ਕਾਨੂੰਨਾਂ ਉਨ੍ਹਾਂ ਦੀ ਰੋਜੀ ਰੋਟੀ ਖੋਹ ਲੈਣਗੇ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਕਿ ਹਮੇਸ਼ਾਂ ਸੱਚ ਅਤੇ ਇਨਸਾਫ ਦੀ ਜਿੱਤ ਹੁੰਦੀ ਹੈ, ਜਿਸ ਕਾਰਨ ਕਿਸਾਨਾਂ ਨੇ ਵੀ ਇਸ ਸੰਘਰਸ਼ ਦੌਰਾਨ ਪੂਰਾ ਸਿਦਕ ਰੱਖਿਆ ਅਤੇ ਅਖੀਰ ਕਿਸਾਨਾਂ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਅਤੇ ਮਾਰਗਦਰਸ਼ਨ ਨੇ ਕਿਸਾਨਾਂ ਦੀ ਸੁਰੱਖਿਆ ਅਤੇ ਜਿੱਤ ਯਕੀਨੀ ਬਣਾਈ ਹੈ। ਉਹ ਪਿਛਲੇ ਸਾਲ ਜੂਨ ਮਹੀਨੇ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਕੇ ਕਿਸਾਨਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਦੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਹ ਹਮੇਸ਼ਾਂ ਕਿਸਾਨਾਂ ਨਾਲ ਖੜ੍ਹੇ ਰਹਿਣਗੇ।

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ


rajwinder kaur

Content Editor

Related News