ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ''ਚ ਤਾਇਨਾਤ ਰਹਿਣਗੇ 1000 ਪੁਲਸ ਮੁਲਾਜ਼ਮ

Wednesday, Nov 17, 2021 - 11:55 AM (IST)

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ''ਚ ਤਾਇਨਾਤ ਰਹਿਣਗੇ 1000 ਪੁਲਸ ਮੁਲਾਜ਼ਮ

ਕਪੂਰਥਲਾ (ਭੂਸ਼ਣ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾ ਰਹੇ ਧਾਰਮਿਕ ਪ੍ਰੋਗਰਾਮਾਂ ’ਚ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਸ ਨੇ ਜਿੱਥੇ 1000 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਾਇਨਾਤੀ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ, ਉੱਥੇ ਹੀ ਇਨ੍ਹਾਂ ਸ਼ਖਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਵੱਡੀ ਗਿਣਤੀ ’ਚ ਜੀ. ਓ. ਰੈਂਕ ਦੇ ਅਧਿਕਾਰੀਆਂ ਅਤੇ ਵੱਖ-ਵੱਖ ਥਾਣਿਆਂ ਦੇ ਐੱਸ. ਐੱਚ. ਓ . ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕੀਤਾ। ਐੱਸ. ਐੱਸ. ਪੀ. ਕਪੂਰਥਲਾ 552ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਬਣਾਈ ਗਈ ਰਣਨੀਤੀ ਨੂੰ ਲੈ ਕੇ ‘ਜਗ ਬਾਣੀ’ ਨੂੰ ਵਿਸ਼ੇਸ਼ ਜਾਣਕਾਰੀ ਦੇ ਰਹੇ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਅਮਨ-ਫਤਿਹ ਗੈਂਗ ਦੀ ਵਾਇਰਲ ਆਡੀਓ ਨੇ ਉਡਾਈ ਪੁਲਸ ਦੀ ਨੀਂਦ, ਜਾਣੋ ਕੀ ਹੈ ਪੂਰਾ ਮਾਮਲਾ

ਐੱਸ. ਐੱਸ. ਪੀ. ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸੁਰੱਖਿਆ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਰਹੇ ਹਨ ਤਾਂ ਜੋ ਇਸ ਪੂਰੇ ਪ੍ਰੋਗਰਾਮ ਦੌਰਾਨ ਸੁਰੱਖਿਆ ਪ੍ਰਬੰਧਾਂ ’ਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਤਾਇਨਾਤ ਕੀਤੇ ਜਾਣ ਵਾਲੇ 1000 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ’ਚੋਂ 500 ਕਰਮਚਾਰੀਆਂ ਦੀ ਜਿੱਥੇ ਤਾਇਨਾਤੀ ਕਰ ਦਿੱਤੀ ਗਈ ਹੈ, ਉੱਥੇ ਹੀ 18, 19 ਤੇ 20 ਨਵੰਬਰ ਨੂੰ 500 ਹੋਰ ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਨ੍ਹਾਂ 1000 ਪੁਲਸ ਕਰਮਚਾਰੀਆਂ ਦੀ ਨਿਗਰਾਨੀ ਲਈ ਪੂਰੇ ਸੁਰੱਖਿਆ ਪ੍ਰਬੰਧਾਂ ਨੂੰ ਵੱਖ-ਵੱਖ ਸੈਕਟਰਾਂ ’ਚ ਵੰਡ ਕੇ ਐੱਸ. ਪੀ. ਅਤੇ ਡੀ. ਐੱਸ. ਪੀ. ਰੈਂਕ ਦੇ ਪੁਲਸ ਅਧਿਕਾਰੀ ਨਿਗਰਾਨੀ ਕਰਨਗੇ।

ਪ੍ਰਮੁੱਖ ਸੜਕਾਂ ’ਤੇ ਵਿਸ਼ੇਸ਼ ਪੁਲਸ ਟੀਮਾਂ ਰਹਿਣਗੀਆਂ ਤਾਇਨਾਤ
ਐੱਸ. ਐੱਸ. ਪੀ. ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਖ਼ੁਦ ਸੁਲਤਾਨਪੁਰ ਲੋਧੀ ’ਚ ਰਹਿ ਕੇ ਨਿਗਰਾਨੀ ਕਰਨਗੇ। ਉੱਥੇ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸੁਲਤਨਾਪੁਰ ਲੋਧੀ ਨੂੰ ਆਉਣ ਵਾਲੇ ਕਪੂਰਥਲਾ ਮਾਰਗ, ਫਿਰੋਜ਼ਪੁਰ ਮਾਰਗ ਅਤੇ ਮੋਗਾ ਨੂੰ ਜਾਣ ਵਾਲੀਆਂ ਸੜਕਾਂ ’ਤੇ ਵਿਸ਼ੇਸ਼ ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਪ੍ਰਬੰਧਾਂ ’ਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਇਸ ਪੂਰੇ ਪ੍ਰੋਗਰਾਮ ਦੇ ਦੌਰਾਨ ਵੱਡੀ ਗਿਣਤੀ ’ਚ ਸਾਦੀ ਵਰਦੀ ਵਾਲੇ ਪੁਲਸ ਮੁਲਜ਼ਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਾਦਗੀ ਕਾਰਨ ਮੁੜ ਚਰਚਾ 'ਚ CM ਚੰਨੀ, ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਲਈ ਕਰਵਾਈ ਲੰਗਰ ਦੀ ਵਿਵਸਥਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News