ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੋਅ

11/30/2020 8:28:18 PM

ਅੰਮ੍ਰਿਤਸਰ,(ਦੀਪਕ ਸ਼ਰਮਾ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੋਅ ਵੀ ਸਜਾਏ ਗਏ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ ਦੀ ਪ੍ਰੇਰਨਾ ਕੀਤੀ।

PunjabKesari

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰੀਡੈਂਟ ਸ. ਪਲਵਿੰਦਰ ਸਿੰਘ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਅਜਾਦਦੀਪ ਸਿੰਘ, ਸ. ਮਨਜੀਤ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਲਖਬੀਰ ਸਿੰਘ, ਸ. ਇਕਬਾਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ। ਦੱਸਣਯੋਗ ਹੈ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ 'ਤੇ ਦੀਪਮਾਲਾ ਵੀ ਕੀਤੀ ਗਈ ਹੈ।

 


Deepak Kumar

Content Editor

Related News