ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ
Thursday, Feb 15, 2018 - 01:04 PM (IST)
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਮਨੁੱਖਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਕੌਮਾਂਤਰੀ ਪੱਧਰ 'ਤੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ 31 ਮੈਂਬਰੀ ਕਮੇਟੀ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਇਸ ਤੋਂ ਪਹਿਲਾਂ ਸਮੁੱਚੀ ਕਮੇਟੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ।
ਇਸ ਸਮੇਂ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪੁਰਾਣੀ ਸਰਾਂ ਢਾਹ ਕੇ ਨਵੀਂ ਸਰਾਂ ਅਤੇ ਬੇਸਮੈਂਟ ਵਿਚ ਪਾਰਕਿੰਗ ਦਾ ਪ੍ਰਬੰਧ ਕਰਨ ਦੀ ਸੇਵਾ ਦੀ ਆਰੰਭਤਾ ਵੀ ਟੱਪ ਲਗਾ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੌਵਾਲ ਤੇ ਸੰਤਾਂ ਮਹਾਂਪੁਰਸ਼ਾਂ ਨੇ ਕਰਵਾਈ।
