ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪੱਕੇ-ਧਰਨਿਆਂ ’ਚ ਹੀ ਮਨਾਉਣਗੇ ਕਿਸਾਨ

Monday, Nov 30, 2020 - 08:37 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪੱਕੇ-ਧਰਨਿਆਂ ’ਚ ਹੀ ਮਨਾਉਣਗੇ ਕਿਸਾਨ

ਚੰਡੀਗੜ੍ਹ (ਰਮਨਜੀਤ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਸੰਘਰਸ਼ ਨੂੰ 2 ਮਹੀਨੇ ਪੂਰੇ ਹੋ ਗਏ ਹਨ। ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਕਿਸਾਨਾਂ ਵਲੋਂ ਇਨ੍ਹਾਂ ਪੱਕੇ ਧਰਨਿਆਂ ਵਿਚ ਹੀ ਮਨਾਇਆ ਜਾਵੇਗਾ। ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ। 60ਵੇਂ ਦਿਨ ਪੰਜਾਬ ਭਰ ਵਿਚ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਪੰਪਾਂ ਅਤੇ ਸ਼ਾਪਿੰਗ-ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ ’ਤੇ ਪੱਕੇ-ਧਰਨੇ ਜਾਰੀ ਰੱਖੇ ਗਏ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਦਿੱਲੀ-ਮੋਰਚੇ ’ਤੇ ਟਿਕੀਆਂ ਕਿਸਾਨਾਂ ਦੀਆਂ ਨਜ਼ਰਾਂ
ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ ਵਿਚ ਬੈਠੇ ਕਿਸਾਨਾਂ ਦੀਆਂ ਨਜ਼ਰਾਂ ਦਿੱਲੀ-ਮੋਰਚੇ ’ਤੇ ਟਿਕੀਆਂ ਹਨ। ਮੋਰਚਿਆਂ ’ਤੇ ਬੈਠੇ ਕਿਸਾਨ ਦਿੱਲੀ ਮੋਰਚੇ ਨੂੰ ਸਫ਼ਲ ਬਣਾਉਣ ਲਈ ਵਿਉਂਤਬੰਦੀ ਕਰਦਿਆਂ ਪੰਜਾਬ ਤੋਂ ਹੋਰ ਟੀਮਾਂ ਭੇਜਣ ਦੀ ਤਿਆਰੀ ਕਰ ਰਹੇ ਹਨ। ਚੱਲ ਰਹੇ ਮੋਰਚਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ‘ਮਨ ਕੀ ਬਾਤ’ ਖਿਲਾਫ਼ ਗੁੱਸੇ ਦੀ ਲਹਿਰ ਫੈਲ ਗਈ ਹੈ। ਕਿਸਾਨ ਕਹਿ ਰਹੇ ਨੇ ਕਿ ਮੋਦੀ ਆਪਣੀ ਸੁਣਾਉਣਾ ਬੰਦ ਕਰਨ ਅਤੇ ਦਿੱਲੀ ਬੈਠੇ ਕਿਸਾਨਾਂ ਦੀ ਬਾਤ ਸੁਣਨ।

ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


author

rajwinder kaur

Content Editor

Related News