ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂ ਇਸ ਤਾਰੀਖ਼ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ

Tuesday, Aug 17, 2021 - 11:06 AM (IST)

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂ ਇਸ ਤਾਰੀਖ਼ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ

ਅੰਮ੍ਰਿਤਸਰ (ਦੀਪਕ) - ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿੱਚ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਵਾਧਾ ਕਰਦਿਆਂ ਹੁਣ ਇਹ ਮਿਤੀ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 25 ਅਗਸਤ 2021 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਦੀ ਸ਼ਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ। 

ਪੜ੍ਹੋ ਇਹ ਵੀ ਖ਼ਬਰ - ਸਟੇਜਾਂ ਤੋਂ ਬੇਲਗਾਮ ਭਾਸ਼ਣ ਦੇਣ ਕਰਕੇ ਲੋਕਾਂ ਦੇ ਸਿਰ ਤੋਂ ਉਤਰਨ ਲੱਗਾ ‘ਨਵਜੋਤ ਸਿੱਧੂ’ ਦਾ ਜਾਦੂ

ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਸਪੋਰਟ ਜਮ੍ਹਾ ਕਰਨ ਲਈ ਕੁਰੂਕਸ਼ੇਤਰ ਵਿਖੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਦੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ


author

rajwinder kaur

Content Editor

Related News