GNDU ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਦਰਿਆ ਦਾ ਅਚਾਨਕ ਦਿਹਾਂਤ
Friday, Sep 04, 2020 - 11:42 AM (IST)
ਅੰਮ੍ਰਿਤਸਰ (ਦਲਜੀਤ) : ਉੱਘੇ ਸਾਹਿਤਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਦਰਿਆ ਅਕਾਲ ਚਲਾਣਾ ਕਰ ਗਏ ਹਨ। ਜਾਕਾਰੀ ਮੁਤਾਬਕ ਉਹ ਕਰੀਬ 50 ਸਾਲ ਦੇ ਸਨ ਅਤੇ ਬੀਤੇ ਦਿਨ ਦਿਲ ਦੀ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਥੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਵਲੋਂ ਉਨ੍ਹਾਂ ਦਾ ਕੋਰੋਨਾ ਲਈ ਨਮੂਨਾ ਵੀ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਆਵੇਗੀ।
ਇਹ ਵੀ ਪੜ੍ਹੋ : ਬੇਸ਼ਰਮੀ ਦੀਆਂ ਹੱਦਾਂ ਪਾਰ : ਜ਼ਬਰਦਸਤੀ ਘਰ 'ਚ ਦਾਖ਼ਲ ਹੋ ਕੇ ਕਈ ਦਿਨ ਤੱਕ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਡਾਕਟਰ ਦਰਿਆ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ : 1 ਸਾਲ ਪਹਿਲਾਂ ਅੱਜ ਦੇ ਦਿਨ ਹੋਇਆ ਸੀ ਪਿੰਡ ਪੰਡੋਰੀ ਗੋਲਾ 'ਚ ਬੰਬ ਧਮਾਕਾ, ਯਾਦ ਕਰ ਕੰਬ ਜਾਂਦੀ ਹੈ ਰੂਹ