ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 4 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

Wednesday, Mar 03, 2021 - 01:55 PM (IST)

ਅੰਮ੍ਰਿਤਸਰ (ਜ. ਬ.) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਫੈੱਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀ. ਐੱਫ. ਯੂ. ਸੀ. ਟੀ. ਓ.) ਵੱਲੋਂ 04-03-2021 ਨੂੰ ਸਮੂਹਿਕ ਕੈਜ਼ੂਅਲ ਲੀਵ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦਾ ਬਾਈਕਾਟ ਕਰਨ ਲਈ ਕਿਹਾ ਗਿਆ ਹੈ। ਦਿੱਤੇ ਗਏ ਇਸ ਸੱਦੇ ਦੇ ਮੱਦੇਨਜ਼ਰ 04-03-2020 (ਵੀਰਵਾਰ) ਨੂੰ ਰੱਖੀਆਂ ਗਈਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ (ਸਮੇਤ ਅੰਡਰ ਕ੍ਰੈਡਿਟ ਬੇਸਡ ਇਵੈਲਿਊਏਸ਼ਨ ਸਿਸਟਮ ਦੀਆਂ ਪ੍ਰੀਖਿਆਵਾਂ) ਮੁਲਤਵੀ ਕੀਤੀਆਂ ਜਾਂਦੀਆਂ ਹਨ। ਬਾਕੀ ਰਹਿੰਦੀਆਂ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸ਼ਡਿਊਲ ਅਨੁਸਾਰ ਜਾਰੀ ਰਹਿਣਗੀਆਂ।

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ

ਪ੍ਰੋਫ਼ੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਕਾਲਜਾਂ ’ਚ ਚੱਲ ਰਹੇ ਕੋਰਸਾਂ ਦੀਆਂ 04-03-2021 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 05-04-2021 (ਸੋਮਵਾਰ) ਨੂੰ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ। ਅੰਡਰ ਕ੍ਰੈਡਿਟ ਬੇਸਡ ਇਵੈਲਿਊਏਸ਼ਨ ਸਿਸਟਮ ਦੀਆਂ ਪ੍ਰੀਖਿਆਵਾਂ ਲਈ ਨਵੀਂ ਮਿਤੀ ਮੁਖੀ, ਵਿਭਾਗਾਂ ਵੱਲੋਂ ਤਜਵੀਜ਼ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ

ਉਨ੍ਹਾਂ ਕਿਹਾ ਕਿ ਸਮੂਹ ਸਬੰਧਤ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਪ੍ਰੀਖਿਆਵਾਂ ਦੀ ਨਵੀਂ ਮਿਤੀ ਸਬੰਧੀ ਕੇਂਦਰ ਨਿਗਰਾਨ, ਮੁਖੀ, ਵਿਭਾਗ/ਪ੍ਰਿੰਸੀਪਲ ਨਾਲ ਸੰਪਰਕ ਕੀਤਾ ਜਾਵੇ। ਇਹ ਸੂਚਨਾ ਯੂਨੀਵਰਸਿਟੀ ਦੀ ਵੈਬਸਾਈਟ ’ਤੇ ਵੀ ਉਪਲੱਬਧ ਹੋਵੇਗੀ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮਚਿਆ ਸੀ ਜ਼ਹਿਰੀਲੀ ਸ਼ਰਾਬ ਦਾ ਤਾਂਡਵ, ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਕੀਤੀ ਇਹ ਮੰਗ


rajwinder kaur

Content Editor

Related News