ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਈਚਾਰੇ ਲਈ ਆਨਲਾਈਨ ਕੋਰਸਾਂ ਦੀ ਸ਼ੁਰੂਆਤ
Thursday, Jun 17, 2021 - 10:26 AM (IST)
ਅੰਮ੍ਰਿਤਸਰ (ਸੰਜੀਵ) - ਦੇਸ਼ਾਂ-ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀ ਪ੍ਰਮੁੱਖ ਮੰਗ ਨੂੰ ਅਮਲੀ ਰੂਪ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਨਲਾਈਨ ਸ਼ੁਰੂ ਕੀਤੇ ਕੋਰਸਾਂ ’ਚ ਦਾਖਲੇ ਲੈਣ ਦੀ ਪੰਜਾਬੀ ’ਚ ਪਡ਼੍ਹਾਈ ਕਰਨ ਵਾਲਿਆਂ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਨ੍ਹਾਂ ਪਲੇਠੇ ਵਿਦਿਆਰਥੀਆਂ ਨੇ ਆਨਲਾਈਨ ਕੋਰਸਾਂ ’ਚ ਅਪਲਾਈ ਕੀਤਾ ਹੈ, ਦੇ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਹੁਣ ਪੰਜਾਬੀ ’ਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਰਸਤੇ ’ਚ ਕੋਈ ਰੁਕਾਵਟ ਨਹੀਂ ਰਹੀ।
ਪੜ੍ਹੋ ਇਹ ਵੀ ਖ਼ਬਰ - ਅਣਜਾਣ ਵਿਅਕਤੀ ਨੂੰ ਲਿਫਟ ਦੇਣੀ ਪਈ ਮਹਿੰਗੀ, ਕਤਲ ਕਰ ਬਿਆਸ ਦਰਿਆ ’ਚ ਸੁੱਟੀ ਲਾਸ਼, ਕਾਬੂ
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਮਾਪਿਆਂ ਦੀ ਚਿੰਤਾ ਵੀ ਦੂਰ ਹੋ ਗਈ ਹੈ, ਜਿਨ੍ਹਾਂ ਨੂੰ ਲਗ ਰਿਹਾ ਸੀ ਕਿ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਦੂਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਨਲਾਈਨ ਸ਼ੁਰੂ ਕੀਤੇ ਗਏ ਪੰਜਾਬੀ ਦੇ ਕੋਰਸ ਸਿਰਫ਼ ਕੋਰਸ ਨਹੀਂ ਸਗੋਂ ਪੰਜਾਬ ਦੇ ਸਮੁੱਚੇ ਵਿਰਸੇ ਨਾਲ ਜੁੜਨ ਦਾ ਇਕ ਉਪਰਾਲਾ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)
ਉਨ੍ਹਾਂ ਕਿਹਾ ਕਿ ਪੰਜਾਬੀ ਵਿਸ਼ਵ ਦੀਆਂ ਭਾਸ਼ਾਵਾਂ ਵਿਚੋਂ ਇਕ ਅਮੀਰ ਭਾਸ਼ਾ ਹੈ, ਜਿਸ ਦੇ ਨਾਲ ਜੁੜਨ ਦੀ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀਆਂ ਦੀ ਖ਼ਾਸ ਇਛਾ ਸੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਉਨ੍ਹਾਂ 981 ਯੂਨੀਵਰਸਿਟੀਆਂ ਵਿਚੋਂ ਚੁਣਿਆ ਹੈ, ਜੋ ਉਚੇਰੀ ਸਿੱਖਿਆ ਦੇ ਖੇਤਰ ਅਤੇ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਵਾਲੇ ਮਾਪਦੰਡਾਂ ਉਪਰ ਖਰੀ ਉਤਰੀ ਹੈ।
ਪੜ੍ਹੋ ਇਹ ਵੀ ਖ਼ਬਰ - ਬੱਲੇ ਓ ਕੁੜੀਏ ਤੇਰੇ! ਸੁਪਰੀਮ ਕੋਰਟ ਦੀ ਵਕੀਲ ਗੁਆਂਢੀਆਂ ਦੇ ਖੇਤਾਂ ’ਚ ਲੱਗਾ ਰਹੀ ਹੈ ‘ਝੋਨਾ’, ਵੇਖੋ ਵੀਡੀਓ