ਜਲੰਧਰ ਦੇ ਮਸ਼ਹੂਰ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਭਿਆਨਕ ਹਾਦਸਾ, 1 ਦੀ ਮੌਤ

Friday, Apr 05, 2019 - 02:40 PM (IST)

ਜਲੰਧਰ ਦੇ ਮਸ਼ਹੂਰ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਭਿਆਨਕ ਹਾਦਸਾ, 1 ਦੀ ਮੌਤ

ਜਲੰਧਰ (ਰਮਨ ਉੱਪਲ) : ਜਲੰਧਰ ਦੇ ਮਸ਼ਹੂਰ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਵੁੱਡਲੈਂਡ ਸ਼ੋਅ ਰੂਮ ਦੇ ਸਾਹਮਣੇ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜ਼ੋਰਦਾਰ ਟੱਕਰ ਕਾਰਨ ਐਕਟਿਵਾ ਸਵਾਰ ਦਲਜੀਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਆਬਾਦਪੁਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਚਾਰ ਦੇ ਏ. ਐੱਸ. ਆਈ. ਹਰਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਘਟਨਾ ਸਥਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਗੱਡੀ ਦਾ ਪਤਾ ਲੱਗ ਸਕੇ। ਥਾਣਾ ਚਾਰ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News