ਸ੍ਰੀ ਗੁਰੂ ਨਾਨਕ ਸਾਹਿਬ ਨੇ ਧਾਰਮਿਕ ਅਗਵਾਈ ਦੇ ਨਾਲ ਸਮਾਜਿਕ ਢਾਂਚੇ ਨੂੰ ਵੀ ਦਿੱਤੀ ਨਵੀਂ ਦਿਸ਼ਾ : ਬੀਬੀ ਜਗੀਰ ਕੌਰ

Monday, Nov 30, 2020 - 11:04 PM (IST)

ਸ੍ਰੀ ਗੁਰੂ ਨਾਨਕ ਸਾਹਿਬ ਨੇ ਧਾਰਮਿਕ ਅਗਵਾਈ ਦੇ ਨਾਲ ਸਮਾਜਿਕ ਢਾਂਚੇ ਨੂੰ ਵੀ ਦਿੱਤੀ ਨਵੀਂ ਦਿਸ਼ਾ : ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ,(ਸੋਢੀ)- ਪੂਰੀ ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰੂ ਸਾਹਿਬ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਮਹਾਪੁਰਖਾਂ ਵੱਲੋਂ ਲੰਗਰਾਂ ਦੀ ਸੇਵਾ ਕੀਤੀ ਗਈ। ਅੱਜ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੀਵਾਨ ਹਾਲ (ਗੁ. ਬੇਰ ਸਾਹਿਬ) ਵਿਖੇ ਕੀਤੇ ਗਏ ਵਿਸ਼ੇਸ਼ ਸ਼ੁਕਰਾਨਾ ਤੇ ਸਨਮਾਨ ਸਮਾਗਮ ਦੌਰਾਨ ਬੀਤੇ ਸਾਲ ਮਨਾਏ ਗਏ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵੱਖ-ਵੱੱਖ ਸੇਵਾਵਾਂ ਨਿਭਾਉਣ ਵਾਲੇ ਮਹਾਪੁਰਖਾਂ, ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਸਭਾ-ਸੋਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਅੰਮ੍ਰਿਤਮਈ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਆਗਮਨ ਲੋਕਾਈ ਨੂੰ ਵਹਿਮਾਂ, ਭਰਮਾਂ, ਪਾਖੰਡਾਂ, ਊਚ-ਨੀਚ, ਜਾਤ-ਪਾਤ, ਭੇਦ-ਭਾਵ ਆਦਿ ਵਿਚੋਂ ਕੱਢਣ ਲਈ ਹੋਇਆ। ਉਨ੍ਹਾਂ ਨੇ ਆਪਣੇ ਉਪਦੇਸ਼ਾਂ ਰਾਹੀਂ ਹੱਕ ਤੇ ਸੱਚ ਦੀ ਗੱਲ ਕੀਤੀ ਅਤੇ ਸਮਾਜ ਦੀ ਬੇਹਤਰੀ ਲਈ ਇਕ ਚੰਗੀ ਜੀਵਨ ਜਾਚ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਧਾਰਮਿਕ ਤੌਰ 'ਤੇ ਅਗਵਾਈ ਦੇਣ ਦੇ ਨਾਲ-ਨਾਲ ਸਮਾਜਿਕ ਬਰਾਬਰਤਾ ਅਤੇ ਆਰਥਿਕ ਮਾਡਲ ਪੇਸ਼ ਕਰਦਿਆਂ ਕਿਰਤ ਨੂੰ ਮਹਾਨਤਾ ਦਿੱਤੀ। ਜੇਕਰ ਅਸੀਂ ਚੰਗੇ ਜੀਵਨ ਦੀ ਕਾਮਨਾ ਕਰਦੇ ਹਾਂ ਤਾਂ ਸਾਨੂੰ ਗੁਰੂ ਸਾਹਿਬ ਜੀ ਵੱਲੋਂ ਦਿੱਤੇ ਗਏ ਸਰਬਪੱਖੀ ਮਾਡਲ ਨੂੰ ਅਪਨਾਉਣਾ ਪਵੇਗਾ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਫਲਸਫੇ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਕਿਹਾ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਬਾਬਾ ਬਲਬੀਰ ਸਿੰਘ , ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ, ਕਾਰ ਸੇਵਾ ਤਰਨ ਤਾਰਨ ਵਾਲੇ, ਬਾਬਾ ਜਗਤਾਰ ਸਿੰਘ ਕਾਰ ਸੇਵਾ , ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਜੀਤ ਸਿੰਘ ਜੌਲਾਂਵਾਲੇ, ਬਾਬਾ ਜਸਪਾਲ ਸਿੰਘ ਜੌਹਲਾਂ, ਬਾਬਾ ਪ੍ਰਦੀਪ ਸਿੰਘ ਬਧਨੀ ਵਾਲੇ, ਬਾਬਾ ਸਨਤਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਰਘਬੀਰ ਸਿੰਘ ਤਰਨਾ ਦਲ, ਬਾਬਾ ਅਮਰੀਕ ਸਿੰਘ ਪਟਿਆਲਾ, ਬਾਬਾ ਹਰਦਵ ਸਿੰਘ ਬੜੂ ਸਾਹਿਬ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਬਲਵੰਤ ਸਿੰਘ, ਜਥੇ. ਪਰਮਿੰਦਰ ਸਿੰਘ ਖਾਲਸਾ , ਜਥੇ ਗੁਰਦਿਆਲ ਸਿੰਘ ਖਾਲਸਾ, ਡਾ. ਨਿਰਵੈਲ ਸਿੰਘ ਧਾਲੀਵਾਲ , ਆਦਿ ਸਮੇਤ 550ਵੇਂ ਪ੍ਰਕਾਸ਼ ਪੁਰਬ ਮੌਕੇ ਸੇਵਾ ਨਿਭਾਉਣ ਵਾਲੀਆਂ 150 ਦੇ ਕਰੀਬ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਇਨ੍ਹਾਂ ਬੀਤੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਮੌਕੇ ਪੁੱਜੀਆਂ ਲੱਖਾਂ ਸੰਗਤਾਂ ਲਈ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੋਸਾਇਟੀਆਂ ਨੇ ਭਰਵਾਂ ਸਹਿਯੋਗ ਦਿੱਤਾ ਸੀ ਤੇ ਗੁਰੂ ਕੇ ਲੰਗਰਾਂ ਦੀ ਸੇਵਾ ਨਿਭਾਈ ਸੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਡੋਗਰਾਂਵਾਲਾ, ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਬਲਜੀਤ ਸਿੰਘ ਜਲਾਲਉਸਮਾਂ, ਸਤਪਾਲ ਸਿੰਘ ਤਲਵੰਡੀ ਭਾਈ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਖਹਰਪ੍ਰੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ ਕੰਗ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਰਾਮ ਸਿੰਘ ਭਿੰਡਰ, ਮੈਨੇਜਰ ਜਰਨੈਲ ਸਿੰਘ, ਸਰਬਜੀਤ ਸਿੰਘ ਆਦਿ ਮੌਜੂਦ ਸਨ।

'ਪ੍ਰਧਾਨ ਮੰਤਰੀ ਪਹਿਲੇ ਪਾਤਸ਼ਾਹ ਦੇ ਸਾਂਝੀਵਾਲਤਾ ਦੇ ਸੰਦੇਸ਼ ਅੱਗੇ ਸਿਰ ਝੁਕਾਉਂਦਿਆਂ ਕਿਸਾਨ ਮਸਲਾ ਹੱਲ ਕਰਨ'

ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਗੁਰੂ ਸਾਹਿਬ ਜੀ ਦੇ ਸਾਂਝੀਵਾਲਤਾ ਦੇ ਸੰਦੇਸ਼ ਅੰਗੇ ਸਿਰ ਝੁਕਾਉਂਦਿਆਂ ਕਿਸਾਨ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਇਕ ਨੌਜੁਆਨੀ ਲਈ ਕਿਰਤ ਨਾਲ ਜੁੜਨ ਦਾ ਮਾਰਗ ਦਰਸ਼ਕ ਵੀ ਹੈ ਅਤੇ ਦੇਸ਼ ਦੇ ਕਿਸਾਨਾਂ ਵਿਰੁੱਧ ਪਾਸ ਕੀਤੇ ਗਏ ਕਾਲੇ ਕਾਨੂੰਨ ਤੁਰੰਤ ਰੱਦ ਹੋਣਗੇ ਚਾਹੀਦੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬਿਨਾ ਦੇਰੀ ਕੀਤਿਆਂ ਕਿਸਾਨਾਂ ਦੀਆਂ ਭਵਿੱਖੀ ਚਿੰਤਾਵਾਂ ਖ਼ਤਮ ਕਰਨ ਲਈ ਪਹਿਲਕਦਮੀਂ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਹਰ ਬਾਸ਼ਿੰਦਾ ਸੁਖੀ ਵੱਸੇ ਇਹ ਕੇਂਦਰ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ।

 


author

Deepak Kumar

Content Editor

Related News