ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਲਈ ਪ੍ਰੇਰਣਾ ਸਰੋਤ : ਗਿ. ਹਰਪ੍ਰੀਤ ਸਿੰਘ

10/22/2021 3:26:08 PM

ਅੰਮ੍ਰਿਤਸਰ (ਅਨਜਾਣ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ। ਸਕੱਤਰੇਤ ਤੋਂ ਜਾਰੀ ਵੀਡੀਓ ਰਾਹੀਂ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਜਿੱਥੇ ਸਾਡੇ ਲਈ ਸੱਚੀ ਸੁੱਚੀ ਸੇਧ ਹੈ, ਓਥੇ ਉਨ੍ਹਾਂ ਦਾ ਜੀਵਨ ਬ੍ਰਿਤਾਂਤ ਵੀ ਸੰਗਤਾਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਸਿੱਖੀ ਸਿਦਕ ਭਰੋਸਾ ਸ੍ਰੀ ਗੁਰੂ ਅਮਰਦਾਸ ਜੀ ‘ਤੇ ਬਹੁਤ ਵੱਡਾ ਸੀ। ਇਸੇ ਲਈ ਉਨ੍ਹਾਂ ਸੇਵਾ ਕੀਤੀ ਤੇ ਉਨ੍ਹਾਂ ਪਾਸੋਂ ਵੱਡੀ ਪਧਵੀ ਪਾਈ ਤੇ ਗੁਰਿਆਈ ਹਾਸਿਲ ਕੀਤੀ ਤੇ ਸਾਰੇ ਜਗਤ ਵਿੱਚ ਭਾਈ ਜੇਠਾ ਜੀ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਨਾਲ ਵਿਦਮਾਨ ਹੋਏ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

 ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਜਿੱਥੇ ਪੂਰੀ ਦੁਨੀਆਂ ਮਨਾ ਰਹੀ ਹੈ, ਓਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਹਰਿਮੰਦਰ ਸਾਹਿਬ, ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸਮੂਹ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੜ ਲੱਗ ਕੇ ਖੁਸ਼ੀਆਂ ਪ੍ਰਾਪਤ ਕਰਨ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ


rajwinder kaur

Content Editor

Related News