ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਜ਼ਿਲ੍ਹਾ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ

Thursday, Oct 21, 2021 - 03:01 PM (IST)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਜ਼ਿਲ੍ਹਾ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ

ਅਜਨਾਲਾ (ਨੀਰਜ) - ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਭਲਕੇ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਜਾ ਰਿਾਹ ਹੈ, ਜਿਸ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਭਲਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਭਲਕੇ ਯਾਨੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਯਾਨੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ’ਚ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)

PunjabKesari

ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ 487ਵੇਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਭਲਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਗੁਰੂ ਨਗਰੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਕੱਢਿਆ ਗਿਆ, ਜਿਸ ’ਚ ਸ਼ਾਮਲ ਹੋਈ ਸੰਗਤ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ


author

rajwinder kaur

Content Editor

Related News