ਸਮਰਾਲਾ : ਪੰਜਾਬ ਬੰਦ ਦਾ ਵੱਡਾ ਅਸਰ, ਕੇਜਰੀਵਾਲ ਦਾ ਪੁਤਲਾ ਫੂਕਿਆ

Tuesday, Aug 13, 2019 - 11:46 AM (IST)

ਸਮਰਾਲਾ : ਪੰਜਾਬ ਬੰਦ ਦਾ ਵੱਡਾ ਅਸਰ, ਕੇਜਰੀਵਾਲ ਦਾ ਪੁਤਲਾ ਫੂਕਿਆ

ਸਮਰਾਲਾ (ਗਰਗ) : ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ਵਿਚ ਰਵਿਦਾਸੀਆ ਭਾਈਚਾਰੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਮਰਾਲਾ 'ਚ ਭਰਵਾ ਹੁੰਗਾਰਾਂ ਮਿਲਿਆ। ਸ਼ਹਿਰ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਰਹੇ ਅਤੇ ਸਕੂਲਾਂ ਵਿਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ। ਅੱਜ ਬੰਦ ਦੇ ਸੱਦੇ ਨੂੰ ਲੈ ਕੇ ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਸ਼ਹਿਰ ਦੇ ਚੱਪੇ-ਚੱਪੇ 'ਤੇ ਪੁਲਸ ਤਾਇਨਾਤ ਸੀ। 

PunjabKesari
ਅੰਬੇਡਕਰ ਟਾਈਗਰ ਫੋਰਸ ਦੀ ਅਗਵਾਈ 'ਚ ਰਵਿਦਾਸੀਆ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਸ਼ਹਿਰ ਵਿਚ ਰੋਸ ਪ੍ਰਦਸ਼ਨ ਕਰਦੇ ਹੋਏ ਕਈ ਘੰਟੇ ਤੱਕ ਆਵਾਜਾਈ ਠੱਪ ਰੱਖੀ ਅਤੇ ਕੇਜਰੀਵਾਲ ਦਾ ਪੁਤਲਾ ਫੂਕਦੇ ਹੋਏ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਸਿੱਧਾ ਦਖਲ ਦਿੰਦੇ ਹੋਏ ਮੰਦਿਰ ਦੀ ਜ਼ਮੀਨ ਤੁਰੰਤ ਵਾਪਸ ਕਰਨ ਸਮੇਤ ਸ੍ਰੀ ਗੁਰੂ ਰਵਿਦਾਸ ਜੀ ਦੇ ਇਸ ਮੰਦਿਰ ਨੂੰ ਰਵਿਦਾਸ ਕੌਮ ਦਾ ਪ੍ਰਮੁੱਖ ਧਾਰਮਿਕ ਸਥਾਨ ਐਲਾਨੇ।

PunjabKesari

ਇਸ ਦੌਰਾਨ ਪ੍ਰਦਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਹਾਈਵੇ ਜਾਮ ਕਰ ਦੇਣ 'ਤੇ ਪੁਲਸ ਨੇ ਟ੍ਰੈਫਿਕ ਨੂੰ ਬਦਲਵੇ ਰਸਤਿਆਂ ਰਾਹੀ ਕੱਢਣ ਦੇ ਪ੍ਰਬੰਧ ਕੀਤੇ।


author

Gurminder Singh

Content Editor

Related News