ਪੰਜਾਬ ਬੰਦ ਦਾ ਅਸਰ : ਜੇ ਕਰਨ ਜਾ ਰਹੇ ਹੋ ਟ੍ਰੇਨ ''ਚ ਸਫਰ ਤਾਂ ਪਹਿਲਾਂ ਪੜ੍ਹੋ ਇਹ ਖਬਰ

Tuesday, Aug 13, 2019 - 03:02 PM (IST)

ਪੰਜਾਬ ਬੰਦ ਦਾ ਅਸਰ : ਜੇ ਕਰਨ ਜਾ ਰਹੇ ਹੋ ਟ੍ਰੇਨ ''ਚ ਸਫਰ ਤਾਂ ਪਹਿਲਾਂ ਪੜ੍ਹੋ ਇਹ ਖਬਰ

ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਰਵਿਦਾਸ ਭਾਈਚਾਰੇ ਵਾਲੇ ਦਿੱਤੇ ਪੰਜਾਬ ਬੰਦ ਦੇ ਸੱਦੇ ਨਾਲ ਜਿੱਥੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ, ਉਥੇ ਹੀ ਰੇਲ ਆਵਾਜਾਈ ਵੀ ਕਾਫੀ ਪ੍ਰਭਾਵਤ ਰਹੀ। ਮੰਗਲਵਾਰ ਬਾਅਦ ਦੁਪਹਿਰ ਕਈ ਟ੍ਰੇਨਾਂ ਦੇ ਦੇਰੀ ਨਾਲ ਲੋਕਾਂ ਆਪਣੇ ਟਿਕਾਣਿਆਂ 'ਤੇ ਪਹੁੰਚਣ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਜਦੋਂ 'ਜਗ ਬਾਣੀ' ਦੀ ਟੀਮ ਵਲੋਂ ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਜਾ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਕਿਸੇ ਟ੍ਰੇਨ ਦੇ ਰੱਦ ਹੋਣ ਬਾਰੇ ਕੋਈ ਜਾਣਕਾਰੀ ਜਾਂ ਹੁਕਮ ਨਹੀਂ ਆਇਆ ਹੈ। ਜਦਕਿ ਮੁਸਾਫਰਾਂ ਦਾ ਕਹਿਣਾ ਸੀ ਕਿ ਉਹ ਕਈ ਘੰਟਿਆਂ ਤੋਂ ਰੇਲਵੇ ਸਟੇਸ਼ਨ 'ਤੇ ਖੜੇ ਹਨ।

PunjabKesari

ਮੁਸਾਫਰਾਂ ਮੁਤਾਬਕ ਉਨ੍ਹਾਂ ਨੂੰ ਰੇਲਵੇ ਵਲੋਂ ਹੀ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਫਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲਾਂ ਪ੍ਰਭਾਵਤ ਹਨ ਅਤੇ ਇਹ ਰੇਲਾਂ ਕਦੋਂ ਆਉਣਗੀਆਂ ਜਾਂ ਚੱਲਣਗੀਆਂ ਫਿਲਹਾਲ ਇਸ ਬਾਰੇ ਵੀ ਕੋਈ ਪੂਰਨ ਜਾਣਕਾਰੀ ਨਹੀਂ ਹੈ। ਇਸ ਤੋਂ ਇਲਾਵਾ ਜਲੰਧਰ ਦੇ ਮਕਸੂਦਾਂ ਇਲਾਕੇ ਵਿਚ ਰਵਿਦਾਸ ਭਾਈਚਾਰੇ ਵਲੋਂ ਰੇਲ ਰੋਕ ਕੇ ਵੀ ਪ੍ਰਦਰਸ਼ਨ ਕੀਤਾ ਗਿਆ। 

PunjabKesari

ਦੱਸਣਯੋਗ ਹੈ ਕਿ ਦਿੱਲੀ ਦੇ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਇਸ ਬੰਦ ਦੀ ਕਾਲ ਨੂੰ ਪੰਜਾਬ ਭਰ ਵਿਚ ਕੁਝ ਕੁ ਥਾਵਾਂ ਨੂੰ ਛੱਡ ਕੇ ਭਰਵਾਂ ਹੁੰਗਾਰਾ ਮਿਲਿਆ ਅਤੇ ਮੀਂਹ ਦੇ ਬਾਵਜੂਦ ਲੋਕ ਸੜਕਾਂ 'ਤੇ ਉਤਰੇ ਅਤੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। 


author

Gurminder Singh

Content Editor

Related News