ਪ੍ਰਕਾਸ਼ ਪੁਰਬ ਮੌਕੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
Friday, Feb 07, 2020 - 01:59 PM (IST)
ਜਲੰਧਰ (ਚੋਪੜਾ): ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ 'ਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਸ਼ੋਭਾ ਯਾਤਰਾ ਕੱਢੀਆਂ ਜਾਣਗੀਆਂ ਅਤੇ ਧਾਰਮਿਕ ਸਮਾਗਮ ਵੀ ਕਰਵਾਏ ਜਾਣੇ ਹਨ। ਇਸ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲ ਫਿਲੌਰ ਦੀ ਹਦੂਰ ਅੰਦਰ ਸ਼ੋਭਾ ਯਾਤਰਾ ਤੇ ਰੂਟ 'ਤੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਕੀਤੀਆਂ ਜਾਣਗੀਆਂ। ਮੀਟ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਵਾਲਿਆਂ ਖਿਲਾਫ ਨਗਰ ਨਿਗਮ ਵਲੋਂ ਕਾਰਵਾਈ ਕੀਤੀ ਜਾਵੇਗੀ।