ਬੰਦ ''ਚ ਫਸੇ ਲੋਕਾਂ ਲਈ ਮਸੀਹਾ ਬਣ ਬਹੁੜਿਆ ਸਿੱਖ

08/13/2019 6:12:36 PM

ਲੁਧਿਆਣਾ : ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਬੰਦ ਦੌਰਾਨ ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਲੁਧਿਆਣਾ ਵਿਖੇ ਬੰਦ 'ਚ ਫਸੇ ਲੋਕਾਂ ਲਈ ਇਕ ਸਿੱਖ ਨੌਜਵਾਨ ਮਸੀਹਾ ਬਣ ਬਹੁੜਿਆ ਅਤੇ ਇਸ ਬੰਦ ਦੌਰਾਨ ਜਲ ਦੀ ਸੇਵਾ ਨਿਭਾਈ। ਬੰਦ ਕਾਰਨ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ 'ਚ ਲੰਬਾ ਜਾਮ ਲੱਗਾ ਹੋਇਆ ਸੀ, ਇਸ ਦੌਰਾਨ ਇਕ ਸਿੱਖ ਨੌਜਵਾਨ ਪਿੱਠ 'ਤੇ ਪਾਣੀ ਵਾਲੀ ਟੈਂਕੀ ਲੈ ਕੇ ਪਿਆਸੇ ਰਾਹਗੀਰਾਂ ਨੂੰ ਪਾਣੀ ਪਿਆਉਂਦਾ ਨਜ਼ਰ ਆਇਆ। 

PunjabKesari

ਦੱਸਣਯੋਗ ਹੈ ਕਿ ਦਿੱਲੀ ਦੇ ਤੁਗਲਕਾਬਾਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਰਵਿਦਾਸ ਭਾਈਚਾਰੇ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਇਸ ਬੰਦ ਦੀ ਕੋਲ ਨੂੰ ਪੰਜਾਬ ਭਰ ਵਿਚ ਕੁਝ ਕੁ ਥਾਵਾਂ ਨੂੰ ਛੱਡ ਕੇ ਭਰਵਾਂ ਹੁੰਗਾਰਾ ਮਿਲਿਆ ਅਤੇ ਮੀਂਹ ਦੇ ਬਾਵਜੂਦ ਲੋਕ ਸੜਕਾਂ 'ਤੇ ਉਤਰੇ ਅਤੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।

PunjabKesari


Gurminder Singh

Content Editor

Related News