ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ’ਚ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ

Wednesday, Apr 20, 2022 - 02:59 PM (IST)

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ’ਚ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ (ਸਾਗਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚੋਂ ਇਕ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢੇ ਗਏ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਵੱਲੋਂ ਸ਼ਿਰਕਤ ਕੀਤੀ ਗਈ।

PunjabKesari

ਇਸ ਦੌਰਾਨ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਨਗਰ ਕੀਰਤਨ ਅੰਮ੍ਰਿਤਸਰ ਦੇ ਅਲੱਗ-ਅਲੱਗ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰੂ ਕੇ ਮਹਿਲ ਪਹੁੰਚ ਕੇ ਸੰਪੰਨ ਹੋਵੇਗਾ। 

PunjabKesari
 


author

rajwinder kaur

Content Editor

Related News