ਕੋਰੋਨਾ ਕਾਰਣ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਰਾਹੀਂ ਮਨਾਏਗੀ ਨੌਵੇਂ ਪਾਤਸ਼ਾਹ ਦਾ 400ਵਾਂ ਪ੍ਰਕਾਸ਼ ਪੁਰਬ

Friday, Apr 23, 2021 - 06:39 PM (IST)

ਕੋਰੋਨਾ ਕਾਰਣ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਰਾਹੀਂ ਮਨਾਏਗੀ ਨੌਵੇਂ ਪਾਤਸ਼ਾਹ ਦਾ 400ਵਾਂ ਪ੍ਰਕਾਸ਼ ਪੁਰਬ

ਚੰਡੀਗੜ੍ਹ : ਕੋਵਿਡ ਮਾਮਲਿਆਂ ਵਿਚ ਨਿਰੰਤਰ ਵਾਧੇ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 28 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਵਿਵਸਥਾ ਟੈਲੀਵੀਜ਼ਨ ਅਤੇ ਸੋਸ਼ਲ ਮੀਡੀਆ ਚੈਨਲਾਂ ’ਤੇ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ 'ਸਰਬੱਤ ਦੇ ਭਲੇ' ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲ ਕਰਨਗੇ ਕਿ ਸੰਕਟ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਮਾਗਮ ਵਰਚੁਅਲ ਤਰੀਕੇ ਵਿਚ ਬਦਲ ਦਿੱਤੇ ਜਾਣ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਮ

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਹਿੰਦੂਆਂ ਲਈ ਕੀਤੀ ਗਈ ਮਹਾਨ ਕੁਰਬਾਨੀ ਦੀ ਯਾਦ ਵਿਚ ਉਨ੍ਹਾਂ ਸਮੇਤ ਪੂਰੇ ਪੰਜਾਬ ਵਿਚ ਵੱਡਾ ਸਮਾਗਮ ਕਰਵਾਉਣ ਦੀ ਤਾਂਘ ਸੀ ਪਰ ਸਥਿਤੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੈਲੀਵੀਜ਼ਨ ਉਪਰ ਸਮਾਗਮ ਦੇਖਣ ਅਤੇ ਪਹਿਲੀ ਮਈ ਨੂੰ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ਤੋਂ ਹੀ 'ਸਰਬੱਤ ਦੇ ਭਲੇ' ਲਈ ਅਰਦਾਸ ਕਰਨ। ਇਤਿਹਾਸਕ ਜਸ਼ਨਾਂ ਨੂੰ ਦੇਖਣ ਲਈ ਬਣਾਈ ਗਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਸਾਰੇ ਸਮਾਗਮ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੇ ਪਰ ਵਰਚੁਅਲ ਤਰੀਕੇ ਰਾਹੀਂ ਕਰਵਾਏ ਜਾਣਗੇ ਅਤੇ ਲੋਕ ਵਿਅਕਤੀਗਤ ਤੌਰ ’ਤੇ ਇਕੱਠੇ ਨਹੀਂ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਹੀ ਕੀਰਤਨ ਦੇ ਸਿੱਧੇ ਪ੍ਰਸਾਰਨ ਸਮੇਤ ਵੱਖ-ਵੱਖ ਸਮਾਗਮਾਂ ਵਿਚ ਹਿੱਸਾ ਲੈਣ। ਇਹ ਸਮਾਗਮ ਸੋਸ਼ਲ ਮੀਡੀਆ ਉਪਰ ਵੀ ਟੈਲੀਕਾਸਟ ਕੀਤੇ ਜਾਣਗੇ।

ਇਹ ਵੀ ਪੜ੍ਹੋ : ਫਿਰ ਨਜ਼ਰ ਆਈ ਕਾਦਰ ਦੀ ਕੁਦਰਤ, ਦੁਆਬੇ ਦੀ ਧਰਤੀ ਤੋਂ ਦਿਸਣ ਲੱਗੇ ਹਿਮਾਚਲ ਦੇ ਪਹਾੜ

ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੇ ਗੁਰਜੀਤ ਸਿੰਘ ਔਜਲਾ ਨੇ ਇਸ ਸਾਲ ਇਹ ਸਮਾਗਮ ਸੰਕੇਤਕ ਤੌਰ ਉਤੇ ਮਨਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਅਤੇ ਕੋਵਿਡ ਦੀ ਸਥਿਤੀ ’ਤੇ ਕਾਬੂ ਹੋਣ ਤੱਕ ਕੋਈ ਵੀ ਵੱਡਾ ਇਕੱਠ ਜਾਂ ਸਮਾਗਮ ਨਾ ਰਚਣ ਲਈ ਆਖਿਆ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਆਨਲਾਈਨ ਪ੍ਰਸਾਰਨ ਇਨ੍ਹਾਂ ਔਖੇ ਸਮਿਆਂ ਦੌਰਾਨ ਲੋਕਾਂ ਵਿਚ ਸਕਰਾਤਮਕ ਸੰਦੇਸ਼ ਪਹੁੰਚਾਏਗਾ। ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀ ਆਨਲਾਈਨ ਪ੍ਰੋਗਰਾਮ ਕਰਨ ਦਾ ਸੁਝਾਅ ਦਿੱਤਾ ਕਿਉਂਕਿ ਜੋ ਵਾਇਰਸ ਦਾ ਮੌਜੂਦਾ ਰੂਪ ਹੋਰ ਵੀ ਖ਼ਤਰਨਾਕ ਹੁੰਦਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਫ਼ੈਸਲੇ ਨਾਲ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਗ੍ਰਹਿ ਮੰਤਰੀ ’ਤੇ ਸਵਾਲ ਚੁੱਕਦਿਆਂ ਕਿਹਾ, ਲੀਗਲ ਟੀਮ ਦੇ ਮੈਂਬਰ ਮਹਿਜ਼ ਪਿਆਦੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News