ਗੋਆ ਦੇ ਰਾਜ ਭਵਨ 'ਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਕਰਵਾਇਆ ਗੁਰਮਤਿ ਸਮਾਗਮ

Saturday, May 21, 2022 - 10:30 PM (IST)

ਗੋਆ ਦੇ ਰਾਜ ਭਵਨ 'ਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ/ਗੋਆ (ਕਮਲ) : ਗੋਆ ਦੇ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਕਰਵਾਇਆ ਗਿਆ। ਡੋਨਾ ਪੌਲਾ ਸਥਿਤ ਰਾਜ ਭਵਨ ਦੇ ਨਵ-ਨਿਰਮਾਣ ਉਪਰੰਤ ਇਹ ਪਲੇਠਾ ਸਮਾਗਮ ਸੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਇਮ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਗੋਆ ਦੇ ਰਾਜਪਾਲ ਪੀ.ਐੱਸ. ਸ਼੍ਰੀਧਰਨ ਪਿੱਲਈ ਵੱਲੋਂ ਕਰਵਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਅਤੇ ਗੋਆ ਦੇ ਲੋਕਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਇਹ ਵੀ ਪੜ੍ਹੋ : CM ਮਾਨ ਨੇ ਮਸਤੂਆਣਾ ਸਾਹਿਬ ਨੇੜੇ ਜ਼ਮੀਨ ਦਾ ਕੀਤਾ ਦੌਰਾ, ਕਿਹਾ- ਜਲਦ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ ਸ਼ੁਰੂ

ਸੁਪਰੀਮ ਸਿੱਖ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਵੱਲੋਂ ਦਿੱਤੀ ਗਈ ਜਾਣਕਾਰੀ ’ਚ ਇਸ ਮੌਕੇ ਸੰਗਤ ਨੂੰ ਸੰਬੋਧਨ ਦੌਰਾਨ ਰਾਜਪਾਲ ਸ਼੍ਰੀਧਰਨ ਪਿੱਲਈ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅੱਗੇ ਸੀਸ ਨਿਵਾ ਕੇ ਸਿਜਦਾ ਕਰਦਿਆਂ ਕਿਹਾ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣਾ ਸੀਸ ਨਾ ਕਟਵਾਇਆ ਹੁੰਦਾ ਤਾਂ ਵਕਤ ਦੇ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਵੱਲੋਂ ਹਿੰਦੂਆਂ ਦੇ ਜਬਰੀ ਧਰਮ ਪਰਿਵਰਤਨ ਨੂੰ ਰੋਕਿਆ ਜਾਣਾ ਅਸੰਭਵ ਸੀ। ਉਨ੍ਹਾਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੋਤਰੇ ਸਾਹਿਬਜ਼ਾਦਿਆਂ ਦੀਆਂ ਧਰਮ ਤੇ ਮਾਨਵਤਾ ਖ਼ਾਤਰ ਕੀਤੀਆਂ ਗਈਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ’ਚ ਅਜਿਹਾ ਸਿਆਸੀ ਤੇ ਸਮਾਜਿਕ ਮਾਹੌਲ ਅਤੇ ਸਮੀਕਰਨ ਬਣਾਇਆ ਜਾਣਾ ਚਾਹੀਦਾ ਹੈ ਜਿੱਥੇ ਲੋਕ ਧਾਰਮਿਕ ਆਜ਼ਾਦੀ ਨੂੰ ਮਾਣ ਸਕਣ।

ਇਹ ਵੀ ਪੜ੍ਹੋ : Weather Update: ਬਦਲੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

PunjabKesari

ਰਾਜਪਾਲ ਨੇ ਰਾਜ ਭਵਨ 'ਚ ਹਰ ਸਾਲ ਗੁਰਮਤਿ ਸਮਾਗਮ ਕਰਵਾਉਣ ਦਾ ਵੀ ਐਲਾਨ ਕੀਤਾ। ਰਾਜਪਾਲ ਸ਼੍ਰੀਧਰਨ ਪਿੱਲਈ ਨੇ ਰਾਸ਼ਟਰ ਨਿਰਮਾਣ ’ਚ ਸਿੱਖ ਭਾਈਚਾਰੇ ਵੱਲੋਂ ਪਾਏ ਜਾ ਰਹੇ ਵੱਡੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ, ਏਕਤਾ ਅਖੰਡਤਾ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਸਿੱਖ ਭਾਈਚਾਰੇ ਵੱਲੋਂ ਗੁਰੂ ਸਾਹਿਬਾਨ ਦੇ ਉਪਦੇਸ਼ਾਂ ’ਤੇ ਚੱਲਦਿਆਂ ਲੋਕਾਈ ਦੀ ਜਿਵੇਂ ਸੇਵਾ ਕੀਤੀ ਜਾ ਰਹੀ ਹੈ ਉਹ ਆਪਣੇ-ਆਪ ’ਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਸਿੱਖ ਭਾਈਚਾਰੇ ਵੱਲੋਂ ਗੋਆ ਲਈ ਕੀਤਾ ਗਿਆ ਪਰਉਪਕਾਰ ਕਿਸੇ ਸ਼ਬਦ ਦਾ ਮੁਥਾਜ ਨਹੀਂ ਹੈ। ਉਨ੍ਹਾਂ ਕਿਹਾ ਕਿ ਗੋਆ ਦਾ ਰਾਜ ਭਵਨ ਦੇ ਦਰਵਾਜ਼ੇ ਸਿੱਖ ਭਾਈਚਾਰੇ ਲਈ ਹਮੇਸ਼ਾ ਖੁੱਲ੍ਹੇ ਹਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਨਾਲ ਸਿੱਖਾਂ ਦਾ ਰਿਸ਼ਤਾ ਮਜ਼ਬੂਤ ਕਰਨ ਦੀ ਹਮੇਸ਼ਾ ਯਤਨਸ਼ੀਲ ਹਨ। ਕੇਂਦਰ ਵੱਲੋਂ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ, ਅਰਧ-ਸ਼ਤਾਬਦੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਵੀਰ ਬਾਲ ਦਿਵਸ ਮਨਾਉਣ, ਕਰਤਾਰਪੁਰ ਦਾ ਲਾਂਘਾ ਖੋਲ੍ਹਣ ਅਤੇ ਸਿੱਖ ਕੈਦੀਆਂ ਦੀ ਰਿਹਾਈ ਕਰਵਾਉਣ ਵੱਲ ਉਨ੍ਹਾਂ ਸੰਗਤ ਦਾ ਧਿਆਨ ਦਿਵਾਇਆ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਗੋਆ ਅਤੇ ਸਿੱਖ ਭਾਈਚਾਰੇ ਦੇ ਸੁਖਾਵੇਂ ਸੰਬੰਧਾਂ ਦੀ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਗੋਆ ਸਰਕਾਰ ਤੋਂ ਸਹਿਯੋਗ ਦੀ ਜਦੋਂ ਵੀ ਲੋੜ ਪਈ, ਸਰਕਾਰ ਨੇ ਹਮੇਸ਼ਾ ਸਿੱਖਾਂ ਦੀ ਸਾਰ ਲਈ ਤੇ ਸੁਣਵਾਈ ਕੀਤੀ। ਉਨ੍ਹਾਂ ਸਿੱਖ ਭਾਈਚਾਰੇ ਨੂੰ ਕਿਹਾ ਕਿ ਗੋਆ ਉਨ੍ਹਾਂ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਫ਼ਲਸਫ਼ਾ ਸ਼ਸਤਰ ਤੇ ਸ਼ਾਸਤਰ ਦਾ ਸੁਮੇਲ ਹੈ। ਉਨ੍ਹਾਂ ਗੁਰੂ ਸਾਹਿਬਾਨ ਦਾ ਸੰਦੇਸ਼ ਦੇਸ਼ ਅਤੇ ਵਿਸ਼ਵ ਦੇ ਕੋਨੇ-ਕੋਨੇ ’ਚ ਫੈਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇਸ਼ ਤੇ ਸਮਾਜ ਵਿਰੋਧੀ ਅਨਸਰਾਂ ਨਾਲ ਮੁਕਾਬਲਾ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਅਤੇ ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਆਰ. ਪੀ. ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਸੁਚੇਤ- ਘੱਲੂਘਾਰੇ 'ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ

PunjabKesari

ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਗੋਆ ਦੇ ਪ੍ਰਧਾਨ ਹਰਵਿੰਦਰ ਸਿੰਘ ਧਾਮ ਅਤੇ ਸੁਪਰੀਮ ਸਿੱਖ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਰਾਜਪਾਲ ਸ਼੍ਰੀਧਰਨ ਪਿੱਲਾਈ ਅਤੇ ਉਨ੍ਹਾਂ ਦੀ ਧਰਮ ਪਤਨੀ ਐਡਵੋਕੇਟ ਕੇ. ਰੀਤਾ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਅਤੇ ਕੈਬਨਿਟ ਮੰਤਰੀ ਗੋਵਿੰਦ ਗੌੜੇ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਗੋਆ ਦੇ ਪ੍ਰਧਾਨ ਹਰਵਿੰਦਰ ਸਿੰਘ ਧਾਮ ਅਤੇ ਸੁਪਰੀਮ ਸਿੱਖ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਤੋਂ ਇਲਾਵਾ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਇੰਦੌਰ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ, ਸ੍ਰੀ ਗੁਰੂ ਸਿੰਘ ਸਭਾ ਕਮੇਟੀ. ਕਾਨਪੁਰ ਦੇ ਪ੍ਰਧਾਨ ਹਰਵਿੰਦਰ ਸਿੰਘ, ਗੁਰਦੁਆਰਾ ਕਮੇਟੀ ਲਖਨਾਊ ਤੋਂ ਸੁਰਿੰਦਰਪਾਲ ਸਿੰਘ ਬਖਸ਼ੀ, ਬਿਦਰ ਗੁਰਦੁਆਰਾ ਕਮੇਟੀ ਨਾਨਕ ਝੀਰਾ ਦੇ ਪ੍ਰਧਾਨ ਬਲਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਝਾਰਖੰਡ ਗੁਰਦੁਆਰਾ ਕਮੇਟੀ ਤੋਂ ਸ਼ਲਿੰਦਰ ਸਿੰਘ, ਇਲਾਹਾਬਾਦ ਗੁਰਦੁਆਰਾ ਕਮੇਟੀ ਦੇ ਆਗੂ ਹਰਜਿੰਦਰ ਸਿੰਘ, ਸਮਾਗਮ ਦੇ ਕੋਆਰਡੀਨੇਟਰ ਜਸਬੀਰ ਸਿੰਘ ਧਾਮੀ, ਤੇਜਿੰਦਰਪਾਲ ਸਿੰਘ ਟਿਮਾ ਗੰਗਾਨਗਰ, ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਚਰਨਦੀਪ ਸਿੰਘ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News