ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

Thursday, Apr 21, 2022 - 11:33 PM (IST)

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਇਸ ਪਵਿੱਤਰ ਮੌਕੇ 'ਤੇ ਭਗਵੰਤ ਮਾਨ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਉਨ੍ਹਾਂ ਦੇ ਅਨਿਨ ਸੇਵਕ ਸਿੱਖ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਲੈ ਕੇ ਆਏ ਸਨ, ਇਸ ਅਸਥਾਨ ‘ਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਸਮੇਂ ਗੁਰੂ ਸਾਹਿਬ ਦੇ ਇਕ ਬਜ਼ੁਰਗ ਸ਼ਰਧਾਲੂ ਮੁਸਲਮਾਨ ਸੰਤ ਫਕੀਰ ਦਰਗਾਹੀ ਸ਼ਾਹ ਨੇ ਰੁਕਣ ਲਈ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ’ਤੇ ਸੁੰਦਰ ਤੇ ਅਲੌਕਿਕ ਜਲੌਅ ਸਜਾਏ ਗਏ

PunjabKesari

ਇਸ ਤੋਂ ਪਹਿਲਾਂ ਆਪਣੇ ਰਿਕਾਰਡ ਕੀਤੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਦੁਆਰਾ ਦਿੱਤੇ ਸਰਭਵਿਆਪੀ ਭਾਈਚਾਰੇ, ਧਾਰਮਿਕ ਆਜ਼ਾਦੀ, ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਚੜ੍ਹਦੀਕਲਾ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਦਾ ਸੱਦਾ ਦਿੱਤਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ 'ਤੇ ਚਾਨਣਾ ਪਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਤੱਕ ਮਾਨਵਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਖਾਤਰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਸਰੋਤ ਬਣੀ ਰਹੇਗੀ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਗੜ੍ਹਸ਼ੰਕਰ ਦੇ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਮਨਾਇਆ ਜਨਮ ਦਿਨ

ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਸਹੀ ਮਾਅਨਿਆਂ 'ਚ ਚੱਲਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਜੀ ਦੇ ਸੰਦੇਸ਼ ਦਾ ਸਾਰ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤਮਈ ਸਹਿਹੋਂਦ ਸੀ, ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ।


author

Manoj

Content Editor

Related News