ਅਣਪਛਾਤੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਭੰਨੀ, ਸੀ.ਸੀ.ਟੀ.ਵੀ. ''ਚ ਕੈਦ

Sunday, Feb 11, 2018 - 05:31 PM (IST)

ਅਣਪਛਾਤੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਭੰਨੀ, ਸੀ.ਸੀ.ਟੀ.ਵੀ. ''ਚ ਕੈਦ

ਚੱਬੇਵਾਲ (ਗੁਰਮੀਤ) : ਬੀਤੀ ਰਾਤ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸੈਦੋ ਪੱਟੀ ਵਿਖੇ ਅਣਪਛਾਤੇ ਚੋਰਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਸੈਦੋ ਪੱਟੀ ਨੇ ਦੱਸਿਆ ਕਿ ਸਵੇਰੇ ਜਦੋਂ ਗੁਰਦੁਆਰਾ ਸਾਹਿਬ ਗਏ ਤਾਂ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਅੰਦਰ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਅਣਪਛਾਤੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੇ ਤਾਲੇ ਤੋੜ ਕੇ ਅੰਦਰ ਪਈ ਗੋਲਕ ਵਿੱਚੋਂ ਨਗਦੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਸਿਸਟਮ ਚੋਰੀ ਕਰ ਲਿਆ ਹੈ।


Related News