ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੰਗ ਰੋਗਨ ਦੀ ਕਾਰ ਸੇਵਾ ਸ਼ੁਰੂ

04/27/2019 1:12:15 PM

ਸੁਲਤਾਨਪੁਰ ਲੋਧੀ (ਸੋਢੀ)— ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ 'ਤੇ ਨਵੰਬਰ ਮਹੀਨੇ ਮਨਾਏ ਜਾਣ ਸਬੰਧੀ ਸਾਰੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਪੱਧਰ 'ਤੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲੇ ਸਮੂਹ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਰਿਹਾਇਸ਼ੀ ਸਰਾਵਾਂ ਅਤੇ ਕਾਰ ਪਾਰਕਿੰਗ ਦਾ ਨਿਰਮਾਣ ਕਰਵਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸੰਤ ਬਾਬਾ ਜਗਤਾਰ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮੁੱਚੇ ਕੰਪਲੈਕਸ ਨੂੰ ਰੰਗ ਰੋਗਨ ਦੀ ਕਾਰ ਸੇਵਾ ਆਰੰਭ ਕਰਵਾਈ ਗਈ ਹੈ। ਪੇਂਟ ਕਰਨ ਦੀ ਸੇਵਾ ਲਈ ਬੀਤੇ ਦਿਨ ਵੱਡੀ ਗਿਣਤੀ 'ਚ ਪੇਂਟਰ ਤੇ ਸੇਵਾਦਾਰ ਮੁੰਬਈ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜੇ।


ਸਵੇਰੇ ਸਬੰਧੀ ਇਕ ਸਮਾਗਮ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਸਤਨਾਮ ਸਿੰਘ ਰਿਆੜ ਅਤੇ ਐਡੀਸ਼ਨਲ ਮੈਨੇਜਰ ਭਾਈ ਸਰਬਜੀਤ ਸਿੰਘ ਧੂੰਦਾ ਦੀ ਦੇਖ-ਰੇਖ 'ਚ ਆਯੋਜਿਤ ਕੀਤਾ ਗਿਆ, ਜਿਸ 'ਚ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ, ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਸਕੱਤਰ ਸਿੰਘ, ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ ਸ਼ਤਾਬਦੀ ਮੇਜਰ ਸਿੰਘ, ਤੋਂ ਇਲਾਵਾ ਹੋਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਰੰਗ ਰੋਗਣ ਦੀ ਆਰੰਭਤਾ ਸਬੰਧੀ ਸਤਿਗੁਰੂ ਪਾਤਸ਼ਾਹ ਜੀ ਦੇ ਚਰਨਾਂ 'ਚ ਅਰਦਾਸ ਕੀਤੀ। ਉਪਰੰਤ ਭਾਈ ਸਤਨਾਮ ਸਿੰਘ ਰਿਆੜ ਮੈਨੇਜਰ ਅਤੇ ਸਰਬਜੀਤ ਸਿੰਘ ਧੂੰਦਾ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਵੱਲੋਂ ਮੁੰਬਈ ਤੋਂ ਸੇਵਦਾਰ ਅਤੇ ਪੇਂਟਰ ਬੁਲਾਏ ਗਏ ਹਨ ਜੋ ਕਿ ਗੁਰਦੁਆਰਾ ਬੇਰ ਸਾਹਿਬ ਜੀ ਕੰਪਲੈਕਸ ਤੇ ਹੋਰਨਾਂ ਅਸਥਾਨਾਂ ਤੇ ਸੁੰਦਰ ਪੇਂਟ ਦੀ ਸੇਵਾ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਹਾਸਲ ਕਰਨਗੇ।
ਇਸ ਮੌਕੇ ਬਾਬਾ ਮਹਿੰਦਰ ਸਿੰਘ, ਬਾਬਾ ਦਲਜੀਤ ਸਿੰਘ, ਬਾਬਾ ਜਸਵੀਰ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮੰਗਲ ਸਿੰਘ, ਬਾਬਾ ਨੱਥਾ ਸਿੰਘ, ਬਾਬਾ ਓਂਕਾਰ ਸਿੰਘ ਫੌਜੀ ਤੋਂ ਇਲਾਵਾ ਭਾਈ ਸਤਨਾਮ ਸਿੰਘ ਇੰਚਾਰਜ ਸ੍ਰੀ ਅਖੰਡ ਪਾਠ ਸਾਹਿਬ, ਭਾਈ ਜਗਤਾਰ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ।

shivani attri

This news is Content Editor shivani attri