ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

10/31/2019 7:20:41 PM

ਸੁਲਤਾਨਪੁਰ ਲੋਧੀ (ਸੋਢੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬਾਅਦ ਦੁਪਹਿਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਥੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਅਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵੱਲੋਂ ਉਨ੍ਹਾਂ ਸਿਰੋਪਾਓ ਦੇ ਕੇ ਕੀਤਾ ਗਿਆ। ਇਸ ਮੌਕੇ ਕੈਪਟਨ ਦੇ ਨਾਲ ਇਸ ਸਮੇਂ ਚਰਨਜੀਤ ਸਿੰਘ ਚੰਨੀ, ਨਵਤੇਜ ਸਿੰਘ ਚੀਮਾ ਅਤੇ ਜਸਬੀਰ ਸਿੰਘ ਡਿੰਪਾ ਵੀ ਸਨ। ਉਨ੍ਹਾਂ ਗੁਰੂ ਸਾਹਿਬ ਜੀ ਵੱਲੋਂ ਆਪਣੇ ਹਸਤ ਕਮਲਾਂ ਨਾਲ ਲਗਾਈ ਬੇਰੀ ਸਾਹਿਬ ਦੇ ਵੀ ਦਰਸ਼ਨ ਕੀਤੇ। 

PunjabKesari

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਪਟਨ ਵੱਲੋਂ ਲਗਭਗ 100 ਕਰੋੜ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਬਟਨ ਦਬਾ ਕੇ ਕੀਤਾ। ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਨੇ ਇਲਾਕੇ ਦੀਆਂ ਨਵੀਆਂ ਸੜਕਾਂ, ਪਵਿੱਤਰ ਵੇਈਂ 'ਤੇ ਬਣਾਏ ਨਵੇਂ ਦੋ ਪੁਲਾਂ, ਆਰਜੀ ਪਲਟੂਨ ਪੁਲਾਂ, ਪੈਦਲ ਬ੍ਰਿਜ, ਨਵਾਂ ਬਸ ਸਟੈਂਡ, ਬਿਜਲੀ ਦਾ ਨਵਾਂ ਸਬ ਸ਼ਟੇਸ਼ਨ ਆਦਿ ਦਾ ਉਦਘਾਟਨ ਕੀਤਾ।

PunjabKesari

 

 


shivani attri

Content Editor

Related News