ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਹਾਲਤ ਗੰਭੀਰ
Wednesday, Jul 29, 2020 - 09:41 PM (IST)
ਕਪੂਰਥਲਾ/ਸੁਲਤਾਨਪੁਰ ਲੋਧੀ (ਓਬਰਾਏ, ਨਿੱਝਰ, ਸੋਢੀ)— ਕਪੂਰਥਲਾ ਦੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਜੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ।
ਸ਼੍ਰੋਮਣੀ ਵੈਦ, ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੁਧਾਰਕ ਸੰਤ ਬਾਬਾ ਦਇਆ ਸਿੰਘ ਜੀ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਬੀਤੇ ਦਿਨ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਹਾਲਤ ਗੰਭੀਰ ਹੋਣ ਕਾਰਨ ਵੈਂਟੀਲੇਟਰ 'ਤੇ ਰੱਖੇ ਜਾਣ ਦੀ ਸੂਚਨਾ ਹੈ। ਉਹ ਪਿਛਲੇ ਕਰੀਬ ਇਕ ਹਫਤੇ ਤੋਂ ਇਕਾਂਤਵਾਸ 'ਚ ਰਹਿ ਰਹੇ ਸਨ ।
ਇਹ ਵੀ ਪੜ੍ਹੋ: ਵਿਦੇਸ਼ ਜਾਣ ਦੇ ਚਾਹਵਾਨਾਂ ਲਈ GNA ਯੂਨੀਵਰਸਿਟੀ ਦਾ ਨਵਾਂ ਪ੍ਰੋਗਰਾਮ, ਇੰਝ ਕਰੋ ਅਪਲਾਈ
ਸੰਤ ਦਇਆ ਸਿੰਘ ਜੀ ਦੀ ਜਲਦੀ ਤੰਦਰੁਸਤੀ ਲਈ ਇਲਾਕੇ ਭਰ ਚੋਂ ਸੰਗਤਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਬਾਬਾ ਜੀ ਦੇ ਸੇਵਾਦਾਰਾਂ ਦੱਸਿਆ ਕਿ ਸੰਤ ਜੀ ਪਿਛਲੇ ਇਕ ਹਫਤੇ ਤੋਂ ਹੀ ਇਕਾਂਤਵਾਸ 'ਚ ਸਨ। ਇਲਾਕੇ ਭਰ ਦੀਆਂ ਸੰਗਤਾਂ ਅਰਦਾਸ ਕਰ ਰਹੀਆਂ ਹਨ ਕਿ ਗੁਰੂ ਕਿਰਪਾ ਕਰੇ ਪੰਥ ਦੀ ਇਸ ਮਹਾਨ ਸ਼ਖਸੀਅਤ ਨੂੰ ਤੰਦਰੁਸਤੀ ਬਖਸ਼ੇ। ਸੰਤ ਦਇਆ ਸਿੰਘ ਜੀ ਦੋਆਬੇ ਦੇ ਨਾਮਵਰ ਵੈਦ ਵੀ ਹਨ ਜੋ ਸੰਗਤਾਂ ਨੂੰ ਮੁਫ਼ਤ ਦਵਾਈਆਂ ਦੇ ਕੇ ਕਈ ਰੋਗਾਂ ਦਾ ਇਲਾਜ ਵੀ ਕਰਦੇ ਹਨ।
ਇਹ ਵੀ ਪੜ੍ਹੋ: ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ