ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਇਆ CM ਭਗਵੰਤ ਮਾਨ ਦਾ ਪਰਿਵਾਰ
Saturday, Sep 03, 2022 - 02:28 PM (IST)
ਗੁਰਦਾਸਪੁਰ (ਗੁਰਪ੍ਰੀਤ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਅੱਜ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਇਆ। ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਗੁਰਪ੍ਰੀਤ ਕੌਰ, ਉਨ੍ਹਾਂ ਭੈਣ ਅਤੇ ਮਾਤਾ ਸਮੇਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਮੱਥਾ ਟੇਕਿਆ ਅਤੇ ਫਿਰ ਪੰਗਤ ’ਚ ਬੈਠ ਕੇ ਲੰਗਰ ਛਕਿਆ।
ਪੜ੍ਹੋ ਇਹ ਵੀ ਖ਼ਬਰ: ਨਸ਼ੇੜੀ ਪੁੱਤ ਦਾ ਕਾਰਨਾਮਾ, ਮਾਂ ਨੇ ਪੈਸਿਆਂ ਤੋਂ ਕੀਤਾ ਇਨਕਾਰ ਤਾਂ ਸਿਲੰਡਰ ਬਲਾਸਟ ਕਰ ਘਰ ਨੂੰ ਲਾਈ ਅੱਗ
ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮਾਤਾ ਹਰਪਾਲ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੁਭਾਗ ਮਿਲਿਆ ਹੈ। ਉਹ ਗੁਰੂ ਜੀ ਦਾ ਕੋਟਿਨ ਕੋਟਿਨ ਧੰਨਵਾਦ ਕਰਦੇ ਹਨ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਉਪਰੰਤ ਉਹ ਵਿਧਾਇਕ ਸ਼ੈਰੀ ਕਲਸੀ ਦੇ ਘਰ ਵੀ ਗਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਨੇ ਵੀ ਨਤਮਤਸਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜ ਪਿਆਰਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਕਮੇਟੀ ਦੇ ਮੈਬਰਾਂ ਵਲੇ ਮੁੱਖ ਮੰਤਰੀ ਪੰਜਾਬ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਗੁਰੂ ਦਾ ਲੰਗਰ ਵੀ ਛਕਿਆ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ