ਦਾਜ ਦੀ ਬਲੀ ਚੜ੍ਹੀ ਮਾਪਿਆਂ ਦੀ ਲਾਡਲੀ ਧੀ, ਫਾਹਾ ਲੈ ਕੀਤੀ ਖ਼ੁਦਕੁਸ਼ੀ

Thursday, Jun 25, 2020 - 06:38 PM (IST)

ਦਾਜ ਦੀ ਬਲੀ ਚੜ੍ਹੀ ਮਾਪਿਆਂ ਦੀ ਲਾਡਲੀ ਧੀ, ਫਾਹਾ ਲੈ ਕੀਤੀ ਖ਼ੁਦਕੁਸ਼ੀ

ਗੁਰੂਹਰਸਹਾਏ (ਆਵਲਾ): ਪਿੰਡ ਤਰਿੱਡਾ ਵਿਖੇ 26 ਸਾਲਾ ਵਿਆਹੁਤਾ ਕੁੜੀ ਵਲੋਂ ਕਮਰੇ ਦੇ ਗਾਡਰ ਨਾਲ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੀ ਸਬ-ਇੰਸਪੈਥਟਰ ਮੈਡਮ ਜੋਗਿੰਦਰ ਕੌਰ ਨੇ ਦੱਸਿਆ ਕਿ ਪ੍ਰਵੀਨ ਕੌਰ ਪਤਨੀ ਅਮਰਜੀਤ ਸਿੰਘ (26) ਨੇ ਆਪਣੇ ਘਰ ਅੰਦਰ ਕਮਰੇ ਦੇ ਗਾਡਰ ਨਾਲ ਕੋਈ ਚੀਜ਼ ਬੰਨ੍ਹ ਕੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਦਿਨ ਚੜ੍ਹਦਿਆਂ ਹੀ 7 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

PunjabKesari

ਉਨ੍ਹਾਂ ਦੱਸਿਆ ਕਿ ਕੁੜੀ ਦੇ ਪੇਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੂੰ ਉਸਦੇ ਸਹੁਰੇ ਪਰਿਵਾਰ ਵਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸਦੀ ਕੁੱਟ-ਮਾਰ ਵੀ ਕੀਤੀ ਜਾਂਦੀ ਸੀ, ਜਿਨ੍ਹਾਂ ਤੋਂ ਤੰਗ ਹੋ ਕੇ ਉਸਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਦੱਸਣਯੋਗ ਹੈ ਕਿ ਕੁੜੀ ਦਾ ਵਿਆਹ 6 ਸਾਲ ਪਹਿਲਾਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਇਕ ਪੁੱਤਰ ਛੱਡ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਵਿਅਹੁਤਾ ਦੇ ਪੇਕੇ ਪਰਿਵਾਰ ਦੇ ਬਿਆਨ ਲਿਖ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Shyna

Content Editor

Related News