ਗੁਰੂਹਰਸਹਾਏ: ਕੋਰੋਨਾ ਨਾਲ ਸ਼ਹਿਰ ਦੇ ਵੱਡੇ ਕਾਰੋਬਾਰੀ ਸੁਨਿਆਰੇ ਦੀ ਮੌਤ

Sunday, Sep 27, 2020 - 11:54 AM (IST)

ਗੁਰੂਹਰਸਹਾਏ: ਕੋਰੋਨਾ ਨਾਲ ਸ਼ਹਿਰ ਦੇ ਵੱਡੇ ਕਾਰੋਬਾਰੀ ਸੁਨਿਆਰੇ ਦੀ ਮੌਤ

ਗੁਰੂਹਰਸਹਾਏ (ਆਵਲਾ): ਇਲਾਕੇ ਅੰਦਰ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ।ਗੁਰੂਹਰਸਹਾਏ ਸ਼ਹਿਰ ਦੇ 70 ਸਾਲਾ ਸੁਸ਼ੀਲ ਕੁਮਾਰ ਸ਼ੀਲਾ ਬਜ਼ੁਰਗ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਕੀਤੀ

ਇਹ ਵੀ ਪੜ੍ਹੋ: ਫਿਰੋਜ਼ਪੁਰ : ਭਾਜਪਾ ਆਗੂ 'ਤੇ ਕਾਤਲਾਨਾ ਹਮਲਾ, ਵਾਲ-ਵਾਲ ਬਚੀ ਜਾਨ

ਜਾਣਕਾਰੀ ਅਨੁਸਾਰ ਸ਼ਹਿਰ ਦੇ 70 ਸਾਲ ਦੇ ਕਰੀਬ ਸੁਸ਼ੀਲ ਕੁਮਾਰ ਜੋ ਕਿ ਸ਼ਹਿਰ 'ਚ ਸੁਨਿਆਰੇ ਦਾ ਕੰਮ ਕਰਦਾ ਸੀ, ਜਿਸ ਦਾ ਸ਼ਹਿਰ ਅੰਦਰ ਸੁਨਿਆਰੇ ਦਾ ਬੁਹਤ ਵੱਡਾ ਕਾਰੋਬਾਰ ਸੀ।ਇਹ ਬਜ਼ੁਰਗ ਵਿਅਕਤੀ ਜੋ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲਦਾ ਆ ਰਿਹਾ ਸੀ ਅਤੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਉਸ ਨੂੰ ਇਲਾਜ ਲਈ ਲੁਧਿਆਣਾ ਸ਼ਹਿਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ।ਜਿਸ ਦੌਰਾਨ ਮਰੀਜ਼ ਦਾ ਪਿਛਲੇ ਕਈ ਦਿਨਾਂ ਤੱਕ ਹਸਪਤਾਲ ਵਿਖੇ ਇਲਾਜ ਚੱਲਦਾ ਰਿਹਾ ਅਤੇ ਇਲਾਜ ਦੌਰਾਨ ਬੀਤੇ ਸ਼ਨੀਵਾਰ ਦੇਰ ਰਾਤ 10 ਵਜੇ ਦੇ ਕਰੀਬ ਇਸ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪਾਕਿਸਤਾਨੀ ਕਬੂਤਰ ਨੇ ਸਰਹੱਦੀ ਪਿੰਡ ਦੇ ਲੋਕਾਂ ਨੂੰ ਪਾਇਆ ਚੱਕਰਾਂ 'ਚ

ਸਿਹਤ ਵਿਭਾਗ ਦੀ ਟੀਮ ਅਤੇ ਸਰਕਾਰੀ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਇਸ ਮ੍ਰਿਤਕ ਵਿਅਕਤੀ ਦਾ ਅੰਤਿਮ ਸੰਸਕਾਰ ਕਰਵਾਇਆ ਜਾ ਰਿਹਾ ਹੈ।ਇਲਾਕੇ ਅੰਦਰ ਕੋਰੋਨਾ ਦੇ ਮਰੀਜ਼ਾਂ ਦਾ ਮੌਤਾਂ ਦਾ ਆਂਕੜਾ ਵੱਧਦਾ ਹੀ ਜਾ ਰਿਹਾ ਹੈ।ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ।ਲਗਾਤਾਰ ਹੋ ਰਹੀਆਂ ਮੌਤਾ ਦੇ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ: ਗਲੀ 'ਚੋਂ ਲੰਘ ਰਹੀ ਕੁੜੀ 'ਤੇ ਸੁੱਟਿਆ ਤੇਜ਼ਾਬ, ਖ਼ੁਦ ਨਾਲ ਵੀ ਵਰਤਿਆ ਇਹ ਭਾਣਾ


author

Shyna

Content Editor

Related News