ਗੁਰੂਹਰਸਹਾਏ ''ਚ ਦਿੱਤੀ ਕੋਰੋਨਾ ਨੇ ਦਸਤਕ, ਪੰਜਾਬ ਪੁਲਸ ਮੁਲਾਜ਼ਮ ਦੀ ਰਿਪੋਰਟ ਆਈ ਪਾਜ਼ੇਟਿਵ

06/22/2020 6:19:02 PM

ਗੁਰੂਹਰਸਹਾਏ (ਆਵਲਾ): ਵਿਸ਼ਵ ਦੇਸ਼ ਅਤੇ ਪੰਜਾਬ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਮਹਾਮਾਰੀ ਨੇ ਆਪਣੇ ਪੈਰ ਪਸਾਰ ਰੱਖੇ ਹਨ, ਜਿਸ ਦੇ ਚੱਲਦਿਆਂ ਅੱਜ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਖਹਿਰੇ ਕੇ ਉਤਾੜ ਦੇ ਵਿਪਨ ਕੰਬੋਜ ਉਮਰ 36 ਸਾਲ ਦੇ ਕਰੀਬ ਜੋ ਕਿ ਪੰਜਾਬ ਪੁਲਸ 'ਚ ਕਾਂਸਟੇਬਲ ਹੈ ਅਤੇ ਉਸ ਦਾ ਪਿਛਲੇ ਦਿਨਾਂ ਕੋਰੋਨਾ ਦਾ ਟੈਸਟ ਹੋਇਆ ਸੀ ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਪਾਈ ਗਈ ਹੈ। ਪੁਲਸ ਮੁਲਾਜ਼ਮ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਸ਼ਹਿਰ 'ਚ ਸਹਿਮ ਦਾ ਮਾਹੋਲ ਬਣਿਆ ਹੋਇਆ ਹੈ। ਕਿਉਂਕਿ ਇਹ ਕਾਂਸਟੇਬਲ ਕਿਹੜੇ-ਕਿਹੜੇ ਲੋਕਾਂ ਨੂੰ ਮਿਲਿਆ ਅਤੇ ਇਹ ਕਿਸੇ ਨੂੰ ਵੀ ਨਹੀਂ ਪਤਾ ਅਤੇ ਪ੍ਰਸ਼ਾਸਨ ਇਸ ਗੱਲ ਦਾ ਪਤਾ ਲਗਾ ਰਿਹਾ ਹੈ ਕਿ ਕਾਂਸਟੇਬਲ ਕਿਹੜੇ-ਕਿਹੜੇ ਲੋਕਾਂ ਨੂੰ ਮਿਲਿਆ ਹੈ।ਕਾਂਸਟੇਬਲ ਦੇ ਪਰਿਵਾਰ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ ਤੇ ਕਾਂਸਟੇਬਲ ਨੂੰ ਇਲਾਜ ਦੇ ਲਈ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਿਸ ਸਕੂਲ 'ਚ ਕੀਤੀ ਪੜ੍ਹਾਈ, ਅੱਜ ਉਸੇ ਦਾ ਨਾਂ ਰੱਖਿਆ ਗਿਆ 'ਸ਼ਹੀਦ ਗੁਰਤੇਜ ਸਿੰਘ ਮਿਡਲ ਸਕੂਲ'

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਬਲਵੀਰ ਕੁਮਾਰ ਨੇ ਦੱਸਿਆ ਕਿ ਜਿਸ ਪੁਲਸ ਕਾਂਸਟੇਬਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਉਸਦੇ ਸੰਪਰਕ 'ਚ 6 ਪੁਲਸ ਮੁਲਾਜ਼ਮ ਆਏ ਸਨ । ਉਨ੍ਹਾਂ ਦਾ ਅੱਜ ਕੋਰੋਨਾ ਦਾ ਟੈਸਟ ਲੈ ਲਿਆ ਗਿਆ ਹੈ, ਜਿਸ ਦੀ ਰਿਪੋਰਟ ਇਕ ਦੋ ਦਿਨਾਂ 'ਚ ਆ ਜਾਵੇਗੀ।

ਇਹ ਵੀ ਪੜ੍ਹੋ: ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਛੇ ਨਵੇਂ ਕੇਸਾਂ ਦੀ ਹੋਈ ਪੁਸ਼ਟੀ

Shyna

This news is Content Editor Shyna