ਗੁਰੂਹਰਸਹਾਏ: 16 ਸਾਲਾ ਮੁੰਡੇ ਦੀ ਮਾਂ ਦੀ ਵੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ,ਦਹਿਸ਼ਤ ''ਚ ਲੋਕ
Saturday, Jul 11, 2020 - 04:49 PM (IST)
ਗੁਰੂਹਰਸਹਾਏ (ਆਵਲਾ): ਪੰਜਾਬ ਅੰਦਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।ਸ਼ਹਿਰ ਅੰਦਰ ਬੀਤੇ ਦਿਨੀਂ 4 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅੱਜ ਇਕ ਹੋਰ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।ਸ਼ਹਿਰ ਅੰਦਰ ਕੋਰੋਨਾ ਮਰੀਜਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਿੱਥੇ ਬੀਤੇ ਦਿਨੀਂ 16 ਸਾਲਾ ਮੁੰਡੇ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਦੇ ਚੱਲਦਿਆਂ ਉਸ ਮੁੰਡੇ ਦੇ ਪਰਿਵਾਰਿਕ ਮੈਂਬਰਾ ਦੇ ਕੋਰੋਨਾ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ ਮੁੰਡੇ ਦੀ ਮਾਂ 48 ਸਾਲਾਂ ਬੀਬੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।ਜੋ ਕਿ ਸ਼ਹਿਰ ਗੁਰੂਹਰਸਹਾਏ ਦੀ ਮੋਨਗਿਯਾ ਵਾਲੀ ਗ਼ਲੀ 'ਚ ਰਹਿੰਦੇ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਤੇ ਪ੍ਰੋਫੈਸਰ ਚੰਦੂਮਾਜਰਾ ਸਮੇਤ ਅਨੇਕ ਵੱਡੇ ਸਿਆਸੀ ਆਗੂ ਮੇਰੇ ਸੰਪਰਕ 'ਚ : ਢੀਂਡਸਾ
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ. ਡਾ.ਬਲਬੀਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ 16 ਸਾਲਾ ਮੁੰਡੇ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ ਉਸ ਤੋਂ ਬਾਅਦ ਉਸ ਦੇ ਪਰਿਵਾਰਿਕ ਮੈਂਬਰਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਆਈ ਹੈ।ਇਸ ਦੌਰਾਨ 16 ਸਾਲਾ ਮੁੰਡੇ ਦੀ 48 ਸਾਲਾ ਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੁੰਡੇ ਦੀ ਮਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੇ ਸ਼ਹਿਰ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜੋ ਕਿ ਚਿੰਤਾ ਦਾ ਵਿਸ਼ਾ ਹੈ।ਸ਼ਹਿਰ ਅੰਦਰ ਕੋਰੋਨਾ ਦੇ ਮਰੀਜ਼ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜਿਸਦੇ ਚੱਲਦਿਆਂ ਸਾਰਾ ਸ਼ਹਿਰ ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ।ਸ਼ਹਿਰ ਅੰਦਰ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ।ਬੀਤੇ ਦਿਨੀਂ ਸ਼ਹਿਰ ਦੇ ਵੱਖ-ਵੱਖ ਮੁਹੱਲੇ 'ਚੋਂ ਕੋਰੋਨਾ ਦੇ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ।ਅੱਜ ਸਿਹਤ ਵਿਭਾਗ ਦੀ ਟੀਮ ਵਲੋ ਉਸ ਮੁਹੱਲਿਆਂ 'ਚੋਂ ਅਤੇ ਹਸਪਤਾਲ 'ਚ ਕਰੀਬ 50 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ, ਜਿਨ੍ਹਾਂ ਦੀ ਰਿਪੋਰਟ 2 ਤਿੰਨ ਦੇ ਬਾਅਦ ਆ ਜਾਵੇਗੀ।
ਇਹ ਵੀ ਪੜ੍ਹੋ: ਪੜ੍ਹਾਈ 'ਚ ਮਾਰੀਆਂ ਖੂਬ ਮੱਲਾਂ ਪਰ ਫਿਰ ਵੀ ਨਾ ਮਿਲੀ ਨੌਕਰੀ, ਇੰਝ ਚਲਾ ਰਿਹੈ ਘਰ (ਵੀਡੀਓ)
ਇਹ ਵੀ ਪੜ੍ਹੋ: ਪਟਿਆਲਾ 'ਚ ਭਿਆਨਕ ਰੂਪ ਧਾਰ ਰਿਹੈ ਕੋਰੋਨਾ 32 ਹੋਰ ਨਵੇਂ ਕੇਸ ਆਏ ਸਾਹਮਣੇ