ਗੁਰੂਹਰਸਹਾਏ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਭਰੇ ਨਾਮਜ਼ਦਗੀ ਪੱਤਰ

01/28/2022 6:30:14 PM

ਗੁਰੂਹਰਸਹਾਏ (ਮਨਜੀਤ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ‌ਪ੍ਰਕਿਰਿਆ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਗੁਰੂਹਰਸਹਾਏ ਹਲਕੇ ਤੋਂ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ। ਨੋਨੀ ਮਾਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਐੱਸ.ਡੀ.ਐੱਮ. ਦਫ਼ਤਰ ਗੁਰੂਹਰਸਹਾਏ ਪਹੁੰਚ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਬਬਨਦੀਪ ਸਿੰਘ ਵਾਲੀਆ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਦੌਰਾਨ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੇ ਕਵਰਿੰਗ ਨੋਮੀਨੇਸ਼ਨ ਫਾਰਮ ਉਨ੍ਹਾਂ ਦੇ ਭਰਾ ਨਰਦੇਵ ਸਿੰਘ ਬੌਬੀ ਮਾਨ ਵਲੋਂ ਭਰਵਾਏ ਗਏ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ਤੋਂ ਟਿਕਟ ਮਿਲਣ ਦੀ ਖ਼ੁਸ਼ੀ ’ਚ ਅਸ਼ਵਨੀ ਸੇਖੜੀ ਦੀ ਥਿੜਕੀ ਜ਼ੁਬਾਨ, ਕਹਿ ਦਿੱਤੀ ਵੱਡੀ ਗੱਲ


rajwinder kaur

Content Editor

Related News