ਮਾਪਿਆਂ ਦੇ ਇਕਲੌਤੇ 17 ਸਾਲਾ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ, ਲਾਸ਼ ਵੇਖ ਭੁੱਬਾ ਮਾਰ ਰੋਇਆ ਪਰਿਵਾਰ

Wednesday, Oct 06, 2021 - 03:23 PM (IST)

ਮਾਪਿਆਂ ਦੇ ਇਕਲੌਤੇ 17 ਸਾਲਾ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ, ਲਾਸ਼ ਵੇਖ ਭੁੱਬਾ ਮਾਰ ਰੋਇਆ ਪਰਿਵਾਰ

ਗੁਰੂਹਰਸਹਾਏ (ਸੁਨੀਲ ਆਵਲਾ) - ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਅਲਫੁਕੇ ਵਿਖੇ 17 ਸਾਲਾਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖਦ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਨਾਲ ਲੱਗਦੀ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ 'ਤੇ ਸਥਿਤ ਪਿੰਡ ਅਲਫੂ ਕੇ ਵਿਖੇ ਲੰਗਰ ਦੀ ਸੇਵਾ ਚੱਲ ਰਹੀ ਸੀ। ਸੇਵਾ ਦੌਰਾਨ ਟੈਂਟ ਵਾਲੀ ਲੋਹੇ ਦੀ ਪਾਈਪ ਵਿੱਚ ਅਚਾਨਕ ਕਰੰਟ ਆ ਗਿਆ, ਜਿਸ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਕੋਹੇਨੂਰ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਮਲਸੀਆਂ ਵਜੋਂ ਹੋਈ ਹੈ। ਨੌਜਵਾਨ ਦਸਵੀਂ ਜਮਾਤ ਦਾ ਵਿਦਿਆਰਥੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਨੌਜਵਾਨ ਬੱਚੇ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਮਿਲਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)


author

rajwinder kaur

Content Editor

Related News