ਸੰਡੇ ਲਾਕਡਾਊਨ  : ਗੁਰੂਹਰਸਹਾਏ ਮੁਕੰਮਲ ਤੌਰ ’ਤੇ ਰਿਹਾ ਬੰਦ

04/25/2021 6:21:09 PM

ਗੁਰੂਹਰਸਹਾਏ (ਸੁਨੀਲ ਆਵਲਾ) :  ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨ ਦੇ ਤਹਿਤ ਐਤਵਾਰ ਨੂੰ ਮੁਕੰਮਲ ਤੌਰ ’ਤੇ ਤਾਲਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਤਹਿਤ ਅੱਜ ਪੂਰੇ ਪੰਜਾਬ ’ਚ ਸੰਡੇ ਲਾਕਡਾਊਨ ਲਗਾਇਆ ਗਿਆ। ਜਿਸ ਦੌਰਾਨ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ, ਜਿਵੇਂ ਕਿ ਮੇਨ ਬਾਜ਼ਾਰ, ਫ਼ਰੀਦਕੋਟ ਰੋਡ ਮੁਕਤਸਰ ਰੋਡ, ਰੇਲਵੇ ਪੁਲ ਦੇ ਨਾਲ ਬਣੀ ਮਾਰਕੀਟ ਬੰਦ ਰਹੀ। ਥਾਣਾ ਮੁਖੀ ਜਸਵਰਿੰਦਰ ਸਿੰਘ ਦੀ ਅਗਵਾਹੀ ਹੇਠ ਪੁਲਸ ਪਾਰਟੀ ਵੱਲੋਂ ਲਗਾਤਾਰ ਸ਼ਹਿਰ ਅੰਦਰ ਗਸ਼ਤ ਕੀਤੀ ਜਾ ਰਹੀ ਹੈ। 

PunjabKesari

ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਬਹੁਤ ਹੀ ਘੱਟ ਦਿਖਾਈ ਦਿੱਤੀ ਅਤੇ ਜੇਕਰ ਕੋਈ ਲੋਕ ਸੜਕਾਂ ’ਤੇ ਆਉਂਦੇ ਦਿਖਾਈ ਦਿੰਦੇ ਤਾਂ ਪੁਲਸ ਵੱਲੋਂ ਉਨ੍ਹਾਂ ਨੂੰ ਵਾਪਸ ਘਰ ਚਿਤਾਵਨੀ ਦੇ ਕੇ ਭੇਜ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਭਾਗੀਰਥ ਮੀਨਾ ਵੱਲੋਂ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਤਵਾਰ ਦੇ ਲਾਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਗਿਆ ਹੈ।ਐਤਵਾਰ ਦੌਰਾਨ ਲੱਗੇ ਲਾਕਡਾਊਨ ਦੀ ਪਾਲਣਾ ਸ਼ਹਿਰ ਦੇ ਲੋਕ ਵੀ ਕਰ ਰਹੇ ਹਨ ਅਤੇ ਘਰ ਵਿੱਚ ਹੀ ਰਹਿ ਕੇ ਆਪਣਾ ਸਮਾਂ ਬਿਤਾ ਰਹੇ ਹਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Anuradha

Content Editor

Related News