ਗੁਰੂਹਰਸਹਾਏ ਸ਼ਹਿਰ ਅੰਦਰ ਕੋਰੋਨਾ ਨੇ ਦਿੱਤੀ ਦਸਤਕ, 16 ਸਾਲਾ ਮੁੰਡੇ ਸਣੇ 4 ਦੀ ਰਿਪੋਰਟ ਆਈ ਪਾਜ਼ੇਟਿਵ
Wednesday, Jul 08, 2020 - 06:16 PM (IST)
ਗੁਰੂਹਰਸਹਾਏ (ਆਵਲਾ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸ਼ਹਿਰ ਗੁਰੂਹਰਸਹਾਏ 'ਚ 16 ਸਾਲਾ ਮੁੰਡੇ ਸਮੇਤ 4 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰੂਹਰਸਹਾਏ ਇਲਾਕੇ ਅੰਦਰ ਇਕ ਬਜ਼ੁਰਗ ,ਇਕ ਨਾਬਾਲਗ,ਅਤੇ 2 ਔਰਤਾਂ ਸਮੇਤ 4 ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਭੇਜ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਗੁਰੂਹਰਸਹਾਏ ਦੀ ਬਸਤੀ ਗੁਰੂ ਕਰਮ ਸਿੰਘ ਦੀ 16 ਸਾਲਾਂ ਜਤਿਨ ਕੁਮਾਰ, 65 ਸਾਲਾਂ ਰੁਮਾਲੋ ਬੀਬੀ,40 ਸਾਲਾਂ ਦੀਪਮਾਲਾ,21 ਸਾਲਾਂ ਨਿਸ਼ਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।ਸ਼ਹਿਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਪੋਜ਼ਟਿਵ ਆਏ ਲੋਕਾਂ ਦੀ ਹਿਸਟਰੀ ਲਈ ਜਾ ਰਹੀ ਹੈ ਅਤੇ ਜਿਹੜੇ-ਜਿਹੜੇ ਲੋਕ ਇਨ੍ਹਾਂ ਲੋਕਾਂ ਦੇ ਸੰਪਰਕ 'ਚ ਆਏ ਹਨ ਉਨ੍ਹਾਂ ਲੋਕਾਂ ਦਾ ਪਤਾ ਲੱਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੁਵੈਤ ਤੋਂ ਵਤਨ ਪਰਤੇ 162 ਭਾਰਤੀਆਂ ਨੇ ਰੋ-ਰੋ ਸੁਣਾਇਆ ਦੁਖੜਾ
ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6818 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1033, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 942, ਲੁਧਿਆਣਾ 'ਚ 1182, ਸੰਗਰੂਰ 'ਚ 588 ਕੇਸ, ਪਟਿਆਲਾ 'ਚ 436, ਮੋਹਾਲੀ (ਐੱਸ. ਏ. ਐੱਸ. ਨਗਰ) 319, ਗੁਰਦਾਸਪੁਰ 'ਚ 270 ਕੇਸ, ਪਠਾਨਕੋਟ 'ਚ 236, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 180, ਮੁਕਤਸਰ 140, ਫਤਿਹਗੜ੍ਹ ਸਾਹਿਬ 'ਚ 131, ਫਰੀਦਕੋਟ 128, ਰੋਪੜ 'ਚ 117, ਮੋਗਾ 'ਚ 135, ਫਾਜ਼ਿਲਕਾ 103, ਫਿਰੋਜ਼ਪੁਰ 'ਚ 122, ਬਠਿੰਡਾ 117, ਕਪੂਰਥਲਾ 121, ਬਰਨਾਲਾ 'ਚ 71, ਮਾਨਸਾ 'ਚ 51 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4748 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1896 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 174 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਵੀ ਮਾਰੂ ਹੁੰਦਾ ਜਾ ਰਿਹੈ ਕੋਰੋਨਾ, 8 ਨਵੇਂ ਮਾਮਲੇ ਆਏ ਸਾਹਮਣੇ