50 ਲੱਖ ਕਰਜ਼ਾ ਤੇ ਪਨਾਮਾ ''ਚ ਤਸ਼ੱਦਦ..., ਅਮਰੀਕਾ ਤੋਂ ਡਿਪੋਰਟ ਹੋਏ ਗੁਰਵਿੰਦਰ ਨੇ ਦੱਸੀ ਹੱਡ ਬੀਤੀ

Monday, Feb 17, 2025 - 07:58 PM (IST)

50 ਲੱਖ ਕਰਜ਼ਾ ਤੇ ਪਨਾਮਾ ''ਚ ਤਸ਼ੱਦਦ..., ਅਮਰੀਕਾ ਤੋਂ ਡਿਪੋਰਟ ਹੋਏ ਗੁਰਵਿੰਦਰ ਨੇ ਦੱਸੀ ਹੱਡ ਬੀਤੀ

ਦੀਨਾਨਗਰ (ਹਰਜਿੰਦਰ ਗੋਰਾਇਆ) : ਬੀਤੀ ਦੇਰ ਰਾਤ ਅਮਰੀਕਾ ਸਰਕਾਰ ਦਾ ਤੀਜਾ ਜਹਾਜ਼ ਅੰਮ੍ਰਿਤਸਰ ਏਅਰਪੋਰਟ 'ਤੇ ਉਤਰਿਆ ਹੈ, ਜਿਸ 'ਚ 112 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਜੇਕਰ ਜ਼ਿਲ੍ਹਾ ਗੁਰਦਾਸਪੁਰ ਦੀ ਗੱਲ ਕਰੀਏ ਤਾਂ ਇਸ ਜਹਾਜ਼ 'ਚ ਗੁਰਦਾਸਪੁਰ ਜ਼ਿਲੇ ਦੇ 6 ਭਾਰਤੀਆਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਗਿਆ ਹੈ, ਜਿਨ੍ਹਾਂ 'ਚ ਗੁਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਨੰਗਲ ਲਮੀਨੀ, ਜੋ ਕਰੀਬ 50 ਲੱਖ ਰੁਪਏ ਦਾ ਕਰਜ਼ਾ ਲੈ ਕੇ 22 ਸਤੰਬਰ ਨੂੰ ਅਮਰੀਕਾ ਲਈ ਰਵਾਨਾ ਹੋਇਆ ਸੀ। ਉਸ ਸਮੇਂ ਏਜੰਟ ਨੇ ਕਿਹਾ ਸੀ ਕਿ ਉਸ ਨੂੰ ਇਕ ਨੰਬਰ 'ਚ ਭੇਜਿਆ ਜਾਵੇਗਾ ਪਰ ਸਭ ਤੋਂ ਪਹਿਲਾਂ ਉਹ ਗਯਾਨਾ, ਬ੍ਰਾਜ਼ੀਲ, ਕੋਲੰਬੀਆ ਤੋਂ ਹੁੰਦਾ ਹੋਇਆ ਅਮਰੀਕਾ ਦੀ ਸਰਹੱਦ 'ਤੇ ਪਹੁੰਚਿਆ ਅਤੇ 1 ਫਰਵਰੀ ਨੂੰ ਪਨਾਮਾ ਦੇ ਜੰਗਲਾਂ 'ਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। 

ਰਣਵੀਰ ਇਲਾਹਾਬਾਦੀਆ ਤੇ Samay Raina ਦੀਆਂ ਵਧੀਆਂ ਮੁਸ਼ਕਲਾਂ, ਇੱਕ ਹੋਰ FIR ਦਰਜ

14 ਫਰਵਰੀ ਉਸ ਨੇ ਦੱਸਿਆ ਕਿ ਜਦੋਂ ਉਹ ਪਨਾਮਾ ਦੇ ਜੰਗਲ ਨੂੰ ਪਾਰ ਕਰ ਰਿਹਾ ਸੀ ਤਾਂ ਉਸ ਦੇ ਨਾਲ 23 ਦੇ ਕਰੀਬ ਲੋਕ ਜੰਗਲ 'ਚ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਨਾਲ ਬਹੁਤ ਮਾੜਾ ਸਲੂਕ ਕੀਤਾ ਸੀ, ਜਿੱਥੇ ਉਹ ਪਹਾੜਾਂ ਅਤੇ ਜੰਗਲਾਂ ਦੇ ਦਰਿਆਵਾਂ ਰਾਹੀਂ ਅਮਰੀਕਾ ਦੀ ਸਰਹੱਦ 'ਤੇ ਪਹੁੰਚਿਆ ਸੀ, ਜਿਸ 'ਚ ਉਸ ਨੇ ਆਪਣੀ ਜਾਨ ਨੂੰ ਖਤਰੇ 'ਚ ਪਾਇਆ ਸੀ। ਇਸ ਦੌਰਾਨ ਉਸ ਨੇ ਵੀਡੀਓ ਵੀ ਬਣਾਈ ਸੀ। ਉਸ ਨੇ ਕਿਹਾ ਕਿ ਜੇਕਰ ਕੋਈ ਅਮਰੀਕਾ ਜਾਣਾ ਚਾਹੁੰਦਾ ਹੈ ਤਾਂ ਉਹ 14 ਦਿਨ ਤੱਕ ਫੌਜੀ ਕੈਂਪ ਵਿੱਚ ਰੱਖਿਆ ਤੇ ਉਸ ਨਾਲ ਬਹੁਤ ਮਾੜਾ ਸਲੂਕ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਜਹਾਜ਼ ਅੰਮ੍ਰਿਤਸਰ ਏਅਰਪੋਰਟ 'ਤੇ ਉਤਰਿਆ ਤਾਂ ਅੱਧਾ ਘੰਟਾ ਪਹਿਲਾਂ ਉਨ੍ਹਾਂ ਦੀਆਂ ਹੱਥਕੜੀਆਂ ਖੁੱਲ੍ਹ ਗਈਆਂ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਜਹਾਜ਼ ਤੋਂ ਉਤਰੇ ਤਾਂ ਉਨ੍ਹਾਂ ਦੇ ਸਿਰ 'ਤੇ ਦਸਤਾਰਾਂ ਨਹੀਂ ਸਨ, ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਹੁਣ ਬਿਨਾਂ Internet ਦੇ ਵੀ ਰਸਤਾ ਦੱਸੇਗਾ Google Maps! ਦੇਖੋ ਇਹ ਆਫਲਾਈਨ ਫੀਚਰ

ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨ ਗੁਰਵਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਨੇ 50 ਲੱਖ ਰੁਪਏ ਖਰਚ ਕੇ ਆਪਣੇ ਬੇਟੇ ਨੂੰ ਅਮਰੀਕਾ ਭੇਜਿਆ ਸੀ ਤਾਂ ਜੋ ਉਸ ਦਾ ਭਵਿੱਖ ਵਧੀਆ ਬਣ ਸਕੇ, ਇਸ ਲਈ ਉਸ ਨੇ ਡੇਢ ਏਕੜ ਜ਼ਮੀਨ ਅਤੇ 10 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਪਰ ਏਜੰਟ ਨੇ ਉਸ ਨਾਲ ਧੋਖਾਧੜੀ ਕੀਤੀ। ਉਸ ਨੇ ਦੱਸਿਆ ਕਿ ਜਦੋਂ ਉਹ ਜਦੋਂ  ਪਨਾਮਾ ਦੇ ਜੰਗਲਾਂ ਵਿੱਚੋਂ ਲੰਘਦਾ ਸੀ ਤਾਂ ਕਦੇ ਉਹ ਆਪਣੇ ਪੁੱਤਰ ਨਾਲ ਗੱਲ ਕਰਦਾ ਸੀ ਅਤੇ ਕਦੇ ਉਸਦਾ ਫੋਨ ਖੋਹ ਲਿਆ ਜਾਂਦਾ ਸੀ। ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਕੱਲ੍ਹ ਜਦੋਂ ਉਨ੍ਹਾਂ ਦਾ ਪੁੱਤਰ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਤਾਂ ਪਤਾ ਲੱਗਾ ਕਿ ਉਸ ਨਾਲ ਏਜੰਟ ਵੱਲੋਂ ਧੋਖਾਧੜੀ ਕੀਤੀ ਗਈ ਹੈ, ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News