ਗੁਰਵਿੰਦਰ ਸਿੰਘ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ, ਅਦਾਲਤ ''ਚ ਪੇਸ਼ ਕੀਤੇ ਤਿੰਨੇ ਮੁਲਜ਼ਮ

Monday, Dec 08, 2025 - 06:19 PM (IST)

ਗੁਰਵਿੰਦਰ ਸਿੰਘ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ, ਅਦਾਲਤ ''ਚ ਪੇਸ਼ ਕੀਤੇ ਤਿੰਨੇ ਮੁਲਜ਼ਮ

ਫਰੀਦਕੋਟ (ਜਗਤਾਰ) : ਬਹੁ-ਚਰਚਿਤ ਸੁਖਨਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਜਿਸ ਵਿਚ ਪਤਨੀ ਵੱਲੋਂ ਆਪਣੇ ਆਸ਼ਕ ਨਾਲ ਮਿਲ ਕੇ ਪਹਿਲਾਂ ਜ਼ਹਿਰ ਦਿੱਤਾ ਅਤੇ ਫਿਰ ਗਲਾ ਘੁੱਟ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਵੱਲੋਂ ਮੁਲਜ਼ਮ ਪਤਨੀ ਰੁਪਿੰਦਰ ਕੌਰ ਤੇ ਉਸ ਦਾ ਆਸ਼ਿਕ ਹਰਕਵਲਪ੍ਰੀਤ ਸਿੰਘ ਅਤੇ ਉਸ ਦਾ ਇਕ ਸਾਥੀ ਵਿਸ਼ਵਜੀਤ ਤਿਨਾਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਜੋ ਕਿ ਪੁਲਸ ਰਿਮਾਂਡ 'ਤੇ ਚੱਲ ਰਹੇ ਸਨ। ਅੱਜ ਤਿੰਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਫਰੀਦਕੋਟ ਦੀ ਸਿਵਲ ਜੱਜ ਜੁਗਰਾਜ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਪੁਲਸ ਵੱਲੋਂ ਅਦਾਲਤ ਵਿਚ ਤਿੰਨ ਦਿਨ ਦੇ ਹੋਰ ਪੁਲਸ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਵੱਲੋਂ ਦੋਵਾਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਪੁਲਸ ਦੀ ਅਰਜ਼ੀ ਨੂੰ ਰੱਦ ਕਰਦਿਆਂ ਤਿੰਨਾਂ ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਫਰੀਦਕੋਟ ਦੀ ਜੇਲ੍ਹ ਵਿਚ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਬੱਸ ਯੋਜਨਾ ਵਿਚ ਨਵਾਂ ਵਾਧਾ, ਹੁਣ ਸਕੂਲੀ ਵਿਦਿਆਰਥਣਾਂ ਨੂੰ ਮਿਲਣਗੇ ਵਿਸ਼ੇਸ਼ ਲਾਭ

ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗੁਰਜੰਗਪਾਲ ਨੇ ਦੱਸਿਆ ਕਿ ਅੱਜ ਤਿੰਨੋਂ ਮੁਲਜ਼ਮਾਂ ਨੂੰ ਪੁਲਸ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿੱਥੇ ਪੁਲਸ ਵੱਲੋਂ ਇਹ ਤਰਕ ਦਿੱਤਾ ਗਿਆ ਕਿ ਮੁਲਜ਼ਮਾਂ ਕੋਲੋਂ ਕੁਝ ਮੋਬਾਇਲ ਰਿਕਵਰ ਕਰਾਉਣੇ ਹਨ ਜਿਸ ਦੇ ਚੱਲਦੇ ਤਿੰਨ ਦਿਨ ਦੇ ਪੁਲਸ ਰਿਮਾਂਡ ਵੀ ਹੋਰ ਮੰਗ ਕੀਤੀ ਗਈ ਸੀ ਪਰ ਅਦਾਲਤ ਵੱਲੋਂ ਟਿੱਪਣੀ ਕੀਤੀ ਗਈ ਕਿ ਇਨ੍ਹਾਂ ਕੋਲੋਂ ਜਿਹੜੇ ਮੋਬਾਇਲ ਨੇ ਆਲਰੇਡੀ ਰਿਕਵਰ ਕੀਤੇ ਜਾ ਚੁੱਕੇ ਹਨ ਇਸ ਲਈ ਹੁਣ ਪੁਲਸ ਰਿਮਾਂਡ ਦੀ ਕੋਈ ਜ਼ਰੂਰਤ ਨਹੀਂ ਜਿਸ 'ਤੇ ਤਿੰਨਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਫਰੀਦਕੋਟ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ। ਹੁਣ ਇਨ੍ਹਾਂ ਨੂੰ 22 ਦਸੰਬਰ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News