ਅਮਰੀਕਾ ਬੈਠੇ ਸੰਚਾਲਕਾਂ ਦੇ ਇਸ਼ਾਰੇ ''ਤੇ ਕੰਮ ਕਰਦਾ ਗੁਰਵਿੰਦਰ ਸਿੰਘ ਗ੍ਰਿਫ਼ਤਾਰ, ਬਰਾਮਦ ਹੋਏ ਵੱਡੇ ਹਥਿਆਰ
Tuesday, Apr 22, 2025 - 01:44 PM (IST)

ਅੰਮ੍ਰਿਤਸਰ- ਅਮਰੀਕਾ ਤੱਕ ਫੈਲੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਖਾਸ ਸੂਚਨਾ 'ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸੰਯੁਕਤ ਰਾਜ ਅਮਰੀਕਾ ਤੱਕ ਫੈਲੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕੀਤਾ ਅਤੇ ਲੁਧਿਆਣਾ ਤੋਂ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ।
ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ
ਉਨ੍ਹਾਂ ਕਿਹਾ ਕਿ ਗੁਰਵਿੰਦਰ ਸਿੰਘ ਅਮਰੀਕਾ 'ਚ ਰਹਿ ਰਹੇ ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਦੋਵੇਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ, ਜੋ ਕਿ ਇਸ ਨੈੱਟਵਰਕ ਦੇ ਮੁੱਖ ਸੰਚਾਲਕ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ, ਹਰਦੀਪ ਸਿੰਘ ਦਾ ਸਾਲਾ ਹੈ, ਜੋ ਇੱਕ ਜਾਣਿਆ-ਪਛਾਣਿਆ ਨਸ਼ਾ ਤਸਕਰ ਹੈ, ਜੋ 2020 ਦੇ ਐੱਸ.ਟੀ.ਐੱਫ਼ ਕੇਸ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ 2022 'ਚ ਅਮਰੀਕਾ ਭੱਜ ਗਿਆ ਸੀ। ਗੁਰਲਾਲ ਅਤੇ ਹਰਦੀਪ ਨੇ ਵਿਦੇਸ਼ਾਂ ਵਿੱਚ ਇੱਕ ਗੱਠਜੋੜ ਬਣਾਇਆ ਹੋਇਆ ਹੈ ਅਤੇ ਪੰਜਾਬ ਵਿੱਚ ਆਪਣੇ ਸਥਾਨਕ ਸਾਥੀਆਂ ਦੀ ਵਰਤੋਂ ਕਰਕੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਚਲਾ ਰਹੇ ਹਨ। ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਨ੍ਹਾਂ ਦੇ ਸਾਰੇ ਪਿਛਲੇ ਅਤੇ ਅੱਗੇ ਵਾਲੇ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8