ਕੈਪਟਨ ਨੂੰ ''ਆਰੂਸਾ'' ਤੋਂ ਸਿਵਾਏ ਕੁਝ ਨਹੀਂ ਦਿਖਦਾ : ਬਾਲੀ

04/20/2019 4:01:13 PM

ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕੈਪਟਨ ਖਿਲਾਫ ਭੜਾਸ ਕੱਢਦਿਆਂ ਕਿਹਾ ਕਿ ਕੈਪਟਨ ਨੂੰ ਆਰੂਸਾ ਆਲਮ ਤੋਂ ਸਿਵਾਏ ਕੋਈ ਦਿਖਾਈ ਨਹੀਂ ਦਿੰਦਾ ਹੈ ਅਤੇ ਉਹ ਹੋਰ ਕਿਸੇ ਨੂੰ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਹਮੇਸ਼ਾ 6 ਲੋਕਾਂ ਦਾ ਗਰੁੱਪ ਮੁੱਖ ਮੰਤਰੀ ਨੂੰ ਘੇਰੀ ਰੱਖਦਾ ਹੈ ਅਤੇ ਸਿਰਫ ਉਨ੍ਹਾਂ ਨੂੰ ਹੀ ਕੈਪਟਨ ਪੁੱਛਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ 2 ਸਾਲਾਂ 'ਚ ਕੁਝ ਨਹੀਂ ਕੀਤਾ ਹੈ ਅਤੇ ਸਿਰਫ ਲੋਕਾਂ ਨਾਲ ਝੂਠ ਬੋਲਿਆ ਹੈ, ਜਿਸ ਕਾਰਨ ਲੋਕ ਉਨ੍ਹਾਂ ਤੋਂ ਬਹੁਤ ਜ਼ਿਆਦਾ ਦੁਖੀ ਹਨ। ਜੀ. ਐੱਸ. ਬਾਲੀ ਨੇ ਕਿਹਾ ਕਿ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਸੰਪਰਕ ਬਣਾ ਰਹੀਆਂ ਹਨ ਪਰ ਉਨ੍ਹਾਂ ਦਾ ਮਨ ਅਜੇ ਕਿਸੇ ਵੀ ਪਾਰਟੀ 'ਚ ਸ਼ਾਮਲ ਹੋਣ ਦਾ ਨਹੀਂ ਹੈ। 


Babita

Content Editor

Related News