ਸ੍ਰੀ ਮੁਕਤਸਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਘਟਨਾ ਸਥਾਨ ’ਤੇ ਧਰਨੇ ’ਤੇ ਬੈਠੇ ਸਿੱਖ ਆਗੂ

Friday, Apr 16, 2021 - 01:56 PM (IST)

ਸ੍ਰੀ ਮੁਕਤਸਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਘਟਨਾ ਸਥਾਨ ’ਤੇ ਧਰਨੇ ’ਤੇ ਬੈਠੇ ਸਿੱਖ ਆਗੂ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ’ਤੇ ਬੀਤੀ ਸ਼ਾਮ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਸਮਾਚਾਰ ਹੈ। ਇਸ ਘਟਨਾ ਸਬੰਧੀ ਅੱਜ ਸਵੇਰੇ ਜਿਵੇਂ ਹੀ ਪਤਾ ਲੱਗਾ ਤਾਂ ਸਿੱਖ ਜਥੇਬੰਦੀਆ ਅਤੇ ਪੁਲਸ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ। ਸਿੱਖ ਜਥੇਬੰਦੀਆਂ ਦੇ ਕੁਝ ਮੈਂਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਹੁਦੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਖਾਲ੍ਹੀ ਪਲਾਟ ਜਿਥੇ ਗੁਟਕਾ ਸਾਹਿਬ ਦੇ ਅੰਗ ਮਿਲੇ ਸਨ ’ਚ ਧਰਨੇ ’ਤੇ ਬੈਠ ਗਏ।

ਇਹ ਵੀ ਪੜ੍ਹੋ : ਐੱਸ. ਆਈ. ਟੀ. ਮਾਮਲੇ ’ਤੇ ਨਵਜੋਤ ਸਿੱਧੂ ਦਾ ਵੱਡਾ ਧਮਾਕਾ, ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ

ਇਸ ਦੌਰਾਨ ਧਰਨਾ ਦੇ ਰਹੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਸੰਬੰਧੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਸਿੱਟੀ ਐੱਸ. ਐੱਚ. ਓ. ਮੋਹਨ ਲਾਲ ਨੇ ਕਿਹਾ ਕਿ ਮਾਮਲੇ ’ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਕਿਹਾ ਕਿ ਉਹ ਬੀਤੀ ਸ਼ਾਮ ਘਟਨਾ  ਸਥਾਨ ’ਤੇ ਗਏ ਅਤੇ ਇਸ ਸਬੰਧੀ ਉਚ ਅਧਿਕਾਰੀਆਂ ਅਤੇ ਪੁਲਸ ਨੂੰ ਜਾਣੂੰ ਕਰਵਾ ਦਿਤਾ ਗਿਆ ਹੈ।

ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਬਾਅਦ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦਾ ਇਕ ਹੋਰ ਵੱਡਾ ਧਮਾਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News