ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

Thursday, Sep 03, 2026 - 05:43 PM (IST)

ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਸ ਦੌਰਾਨ ਅੰਮ੍ਰਿਤਸਰ ਸੈਂਟਰਲ ਦੇ ਏ.ਸੀ.ਪੀ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕੋਤਵਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪਰਿਕਰਮਾ ਵਿੱਚ ਤਾਇਨਾਤ ਹੈਲਪਰ ਸਿਮਰਨਜੀਤ ਸਿੰਘ ਵੱਲੋਂ ਇੱਕ ਸ਼ਿਕਾਇਤ ਪੱਤਰ ਪ੍ਰਾਪਤ ਹੋਇਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ

ਸ਼ਿਕਾਇਤ ਵਿਚ ਉਨ੍ਹਾਂ ਦੱਸਿਆ ਕਿ  ਮਨਦੀਪ ਸਿੰਘ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਨਾਮਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅਰਦਾਸ ਵਾਲੇ ਪਾਵਨ ਅੰਗਾਂ ਨੂੰ ਪਾੜ ਦਿੱਤਾ ਅਤੇ ਇਸ ਤੋਂ ਬਾਅਦ ਉਸਨੇ ਇਹ ਅੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਆਈ ਇੱਕ ਮਹਿਲਾ, ਜੋ ਕਿ ਖੁਦ ਵੀ ਸ਼ਹੀਦ ਊਧਮ ਸਿੰਘ ਨਗਰ ਦੀ ਰਹਿਣ ਵਾਲੀ ਹੈ, ਦੀ ਚੁੰਨੀ ਨਾਲ ਬੰਨ੍ਹ ਦਿੱਤੇ। ਜਦੋਂ ਔਰਤ ਨੂੰ ਨੂੰ ਇਸ ਬਾਰੇ ਪਤਾ ਲੱਗਾ, ਤਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰਨ ਤੋਂ ਬਾਅਦ ਮੁਲਜ਼ਮ ਮਨਦੀਪ ਸਿੰਘ ਦੀ ਪਛਾਣ ਹੋਈ। ਇਸ ਮੌਕੇ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News