ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਪਾੜ ਕੇ ਗਲੀ ’ਚ ਸੁੱਟੇ

Tuesday, Jul 21, 2026 - 02:01 AM (IST)

ਗੁਟਕਾ ਸਾਹਿਬ ਦੀ ਬੇਅਦਬੀ, ਅੰਗ ਪਾੜ ਕੇ ਗਲੀ ’ਚ ਸੁੱਟੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਨੇੜੇ ਗਲੀ ’ਚ ਗੁਟਕਾ ਸਾਹਿਬ ਦੇ ਲੱਗਭਗ 15 ਪਾੜੇ ਹੋਏ ਅੰਗ ਖਿੱਲਰੇ ਹੋਏ ਦੇਖੇ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ’ਚ ਪਿੰਡ ਵਾਸੀ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ ’ਤੇ ਪਹੁੰਚੇ।

ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਦੁਪਹਿਰ ਇਸ ਘਟਨਾ ਬਾਰੇ ਪਤਾ ਲੱਗਿਆ। ਉਹ ਤੁਰੰਤ ਟੀਮ ਸਮੇਤ ਪਿੰਡ ਸੱਕਾਂਵਾਲੀ ਪਹੁੰਚੇ। ਉਨ੍ਹਾਂ ਨੇ ਸਾਰੇ ਪਾਵਨ ਅੰਗਾਂ ਨੂੰ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਸੰਭਾਲ ਕੇ ਆਪਣੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਲਿਆਂਦਾ ਹੈ।
 


author

Inder Prajapati

Content Editor

Related News