550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ''ਗਿਆਨ ਉਤਸਵ'' ਮੁਕਾਬਲੇ

Wednesday, Oct 30, 2019 - 02:55 PM (IST)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ''ਗਿਆਨ ਉਤਸਵ'' ਮੁਕਾਬਲੇ

ਮੋਹਾਲੀ (ਨਿਆਮੀਆਂ) : ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਜੀਵਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਿਧਾਂਤਾਂ, ਉਪਦੇਸ਼ਾਂ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਲਈ ਸੂਬੇ ਦੇ ਸਮੂਹ ਸਕੂਲਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਗਿਆਨ ਉਤਸਵ' ਤਹਿਤ ਵਿੱਦਿਅਕ ਮੁਕਾਬਲੇ 21 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਸਬੰਧੀ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ, ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ 'ਗਿਆਨ ਉਤਸਵ' ਵਿੱਦਿਅਕ ਮੁਕਾਬਲੇ 'ਚ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਵੇਗਾ।

ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਵਲੋਂ ਵਿਦਿਆਰਥੀਆਂ ਨੂੰ ਯੋਗ ਅਗਵਾਈ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਰਧਾਰਿਤ ਅਗਵਾਈ ਲੀਹਾਂ ਵੀ ਭੇਜੀਆਂ ਗਈਆਂ ਹਨ। ਇਨ੍ਹਾਂ ਮੁਕਾਬਲਿਆਂ ਬਾਰੇ ਇੰਦਰਜੀਤ ਸਿੰਘ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਨੇ ਕਿਹਾ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀ ਜਿੱਥੇ ਆਪਣੀ ਲਿਖਤ ਨੂੰ ਹੋਰ ਵਧੀਆ ਬਣਾਉਣ ਦਾ ਯਤਨ ਕਰਨਗੇ, ਉੱਥੇ ਉਨ੍ਹਾਂ ਦੇ ਸ਼ਬਦ ਭੰਡਾਰ 'ਚ ਵੀ ਅਥਾਹ ਵਾਧਾ ਹੋਵੇਗਾ।


author

Babita

Content Editor

Related News