ਜਿਮ ਦੇ ਬਾਹਰ ਦੋ ਧਿਰਾਂ ''ਚ ਝੜਪ, ਚੱਲੀਆਂ ਕਿਰਪਾਨਾਂ (ਵੀਡੀਓ)

Friday, Apr 19, 2019 - 06:22 PM (IST)

ਕਪੂਰਥਲਾ (ਮੀਨੂੰ ਓਬਰਾਏ) : ਕਪੂਰਥਲਾ ਦੇ ਨੰਨ੍ਹਾ ਕੰਪੈਲਕਸ 'ਚ ਬਣੇ ਇਕ ਜਿਮ ਦੇ ਬਾਹਰ ਦੀਆਂ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ ਹੋ ਗਈ। ਦੋਵਾਂ ਧਿਰਾਂ ਨੇ ਇਕ-ਦੂਜੇ 'ਤੇ ਕਿਰਪਾਨਾਂ ਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ 'ਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ, ਇਹ ਵਿਵਾਦ ਇਸ ਕਦਰ ਵੱਧ ਗਿਆ ਕਿ ਦੋਵਾਂ ਧਿਰਾਂ ਦੇ ਸਾਥੀ ਪਹੁੰਚ ਗਏ ਅਤੇ ਫਿਰ ਇਕ-ਦੂਜੇ 'ਤੇ ਰਾਡਾਂ ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਮ ਦੇ ਬਾਹਰ ਵਾਪਰੀ ਇਹ ਲੜਾਈ ਵਾਰਦਾਤ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। 
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਘਟਨਾ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News